15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਟਿਪਰਾ ਖੇਤਰ 'ਚ ਬਜ਼ੁਰਗ ਮਹਿਲਾ ਨਾਲ ਝਪਟਮਾਰੀ ਕਰਨ ਦੀ ਕੋਸ਼ਿਸ਼

ਅਜੀਤ ਡੈਸਕ 20-11-2025
ਪੰਚਕੂਲਾ, 19 ਨਵੰਬਰ (ਕਪਿਲ)-ਪੰਚਕੂਲਾ ਦੀ ਕਾਲਕਾ ਵਿਧਾਨ ਸਭਾ ਦੇ ਟਿਪਰਾ ਖੇਤਰ ਵਿਚ ਇਕ ਬਜ਼ੁਰਗ ਮਹਿਲਾ ਨਾਲ ਝਪਟਮਾਰੀ ਕਰਨ ਦੀ ਕੋਸ਼ਿਸ਼ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਕਾਲਕਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਦੌਰਾਨ ਦੋ ਵਿਅਕਤੀ ਗਲੀ ਵਿਚ ਜਾ ਰਹੀ ਬਜ਼ੁਰਗ ਮਹਿਲਾ ਕੋਲ ਆਏ ਸਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਬੈਠਾ ਸੀ ਅਤੇ ਦੂਜਾ ਬਜ਼ੁਰਗ ਮਹਿਲਾ ਨਾਲ ਕੁੱਟਮਾਰ ਕਰਦਾ ਹੋਇਆ ਝਪਟਮਾਰੀ ਕਰਨ ਦੀ ਕੋਸ਼ਿਸ਼ ਕਰਦਾ ਹੈ | ਇਸ ਦੌਰਾਨ ਬਜ਼ੁਰਗ ਮਹਿਲਾ ਜ਼ਮੀਨ 'ਤੇ ਡਿੱਗ ਜਾਂਦੀ ਹੈ, ਪਰ ਇਸ ਦੌਰਾਨ ਝਪਟਮਾਰ ਆਪਣੇ ਆਪ ਨੂੰ ਨਾਕਾਮ ਹੁੰਦਿਆ ਦੇਖ ਮੌਕੇ ਤੋਂ ਫਰਾਰ ਹੋ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵਲੋਂ ਸੀ. ਸੀ. ਟੀ. ਵੀ. ਦੇ ਅਧਾਰ 'ਤੇ ਝਪਟਮਾਰੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ <br/>... ਅਗਲੀ ਖ਼ਬਰ ਡੇਰਾਬੱਸੀ ਬੱਸ ਸਟੈਂਡ 'ਤੇ 50.66 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।