10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਿਹਤ ਟੀਮਾਂ ਨੇ ਉੱਚ-ਜੋਖਮ ਵਾਲੇ ਖੇਤਰਾਂ 'ਚ ਕੀਤੀ ਚੈਕਿੰਗ

ਅਜੀਤ ਡੈਸਕ 22-11-2025
ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਉੱਚ-ਜੋਖਮ ਵਾਲੇ ਇਲਾਕਿਆਂ ਵਿਚ ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈ | ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਸਿਹਤ ਕਾਮਿਆਂ ਨੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ | ਉਨ੍ਹਾਂ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ ਅਤੇ ਅਪੀਲ ਕੀਤੀ ਕਿ ਕਿਸੇ ਵੀ ਥਾਂ 'ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਇਨ੍ਹਾਂ ਨਿਰੀਖਣ ਟੀਮਾਂ ਵਿਚ ਖ਼ਾਸ ਤੌਰ 'ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸ਼ੀਏਸ਼ਨਾਂ ਦੇ ਮੈਂਬਰਾਂ ਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਿਆ ਸੀ | ਡਾ. ਜੈਨ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ 'ਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਸੰਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪ ਲਾਈਨ ਨੰ. 104 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਵਿਆਹੁਤਾ ਲੜਕੀਆਂ ਨਾਲ ਬੇਰਹਿਮੀ ਨਾਲ ਪੇਸ਼ ਆਉਣ 'ਤੇ ਤਿੰਨ ਮਾਮਲੇ ਦਰਜ ਅਗਲੀ ਖ਼ਬਰ ਭੇਦ-ਭਰੇ ਹਾਲਾਤਾਂ 'ਚ ਨੌਜਵਾਨ ਦੀ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।