ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿਚ 87 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਉਪਰੰਤ 67 ਐਫ.ਆਈ.ਆਰ ਦਰਜ ਕੀਤੀਆਂ ਗਈਆਂ | ਇਸ ਦੇ ਨਾਲ, 268 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ | ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫ਼ੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ |68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿਚ 325 ਥਾਵਾਂ 'ਤੇ ਛਾਪੇਮਾਰੀ ਕੀਤੀ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ | ਸੂਬਾ ਸਰਕਾਰ ਨੇ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡਡਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, 'ਨਸ਼ਾ ਮੁਕਤੀ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |