22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪਹਿਲੇ ਆਲ ਇੰਡੀਆ ਮੁਹਾਲੀ ਗੋਲਡ ਕੱਪ ਪੁਰਸ਼ ਹਾਕੀ ਟੂਰਨਾਮੈਂਟ 2025 ਦੀ ਸ਼ਾਨੋ ਸ਼ੌਕਤ ਨਾਲ ਹੋਈ ਸ਼ੁਰੂਆਤ

ਅਜੀਤ ਡੈਸਕ 25-11-2025
ਐੱਸ. ਏ. ਐੱਸ. ਨਗਰ, 24 ਨਵੰਬਰ (ਬੈਨੀਪਾਲ)-ਸਥਾਨਕ ਫੇਜ਼-9 ਦੇ ਓਲੰਪੀਅਨ ਸੀਨੀਅਰ ਬਲਬੀਰ ਸਿੰਘ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਚ ਪਹਿਲੇ ਆਲ ਇੰਡੀਆ ਮੁਹਾਲੀ ਗੋਲਡ ਕੱਪ ਪੁਰਸ਼ ਹਾਕੀ ਟੂਰਨਾਮੈਂਟ 2025 ਦੀ ਅੱਜ ਸ਼ਾਨੋ ਸ਼ੌਕਤ ਨਾਲ ਸ਼ੁਰੂਆਤ ਹੋਈ | ਜ਼ਿਲ੍ਹਾ ਹਾਕੀ ਐਸੋਸੀਏਸ਼ਨ ਵਲੋਂ ਹਾਕੀ ਇੰਡੀਆ ਦੇ ਸਹਿਯੋਗ ਨਾਲ ਅੱਜ ਤੋਂ 30 ਨਵੰਬਰ ਤੱਕ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਦਾ ਉਦਘਾਟਨ ਕਰਨਲ ਗੁਰਬੀਰ ਸਿੰਘ (ਸੇਵਾ ਮੁਕਤ) ਨੇ ਕੀਤਾ ਜਦਕਿ ਡੀ. ਐਸ. ਪੀ. ਸਿਟੀ ਹਰਸਿਮਰਨ ਸਿੰਘ ਬੱਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਮਹਿਮਾਨਾਂ ਦੇ ਸਨਮਾਨ ਵਿਚ ਖਿਡਾਰੀਆਂ ਵਲੋਂ ਇਕ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ, ਜਦਕਿ ਚੰਡੀਗੜ੍ਹ ਪੁਲਿਸ ਦੇ ਬੈਂਡ ਨੇ ਆਪਣੀਆਂ ਸੁਰੀਲੀਆਂ ਬੈਂਡ ਧੁਨਾਂ ਨਾਲ ਸਭ ਦਾ ਮਨ ਮੋਹ ਲਿਆ | ਅੱਜ ਕੁੱਲ 3 ਮੈਚ ਖੇਡੇ ਗਏ, ਜਿਨ੍ਹਾਂ ਵਿਚੋਂ ਪੂਲ ਏ ਦਾ ਪਹਿਲਾ ਮੈਚ ਆਈ. ਟੀ. ਬੀ. ਪੀ. ਜਲੰਧਰ ਤੇ ਐਫ. ਸੀ. ਆਈ. ਦਿੱਲੀ ਵਿਚਕਾਰ ਖੇਡਿਆ ਗਿਆ | ਇਸ ਮੈਚ ਵਿਚ ਐਫ. ਸੀ. ਆਈ. ਦਿੱਲੀ ਨੇ 5-4 ਗੋਲਾਂ ਨਾਲ ਜਿੱਤ ਹਾਸਿਲ ਕੀਤੀ | ਇਸੇ ਤਰ੍ਹਾਂ ਆਰਮੀ ਇਲੈਵਨ ਜਲੰਧਰ ਤੇ ਪੰਜਾਬ ਐਂਡ ਸਿੰਧ ਬੈਂਕ ਵਿਚ ਖੇਡੇ ਗਏ ਦੂਜੇ ਮੈਚ ਵਿਚ ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ ਹਰਾਇਆ, ਜਦਕਿ ਏ. ਜੀ. ਇਲੈਵਨ ਚੰਡੀਗੜ੍ਹ ਤੇ ਪੱਛਮੀ ਰੇਲਵੇ ਮੁੰਬਈ ਵਿਚਕਾਰ ਖੇਡੇ ਗਏ ਤੀਜੇ ਮੈਚ ਵਿਚ ਪੱਛਮੀ ਰੇਲਵੇ ਮੁੰਬਈ 3-2 ਦੇ ਫ਼ਰਕ ਨਾਲ ਜੇਤੂ ਰਿਹਾ |

ਪਿਛਲੀ ਖ਼ਬਰ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਹੰਡੇਸਰਾ ਸਰਕਲ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮਹਿੰਮ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।