22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਆਰਟ ਐਂਡ ਕਰਾਫਟ ਦੀ ਅਧਿਆਪਕਾ ਸੁਖਦੇਵ ਕੌਰ ਦਾ ਦਿਹਾਂਤ

ਅਜੀਤ ਡੈਸਕ 25-11-2025
ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਆਰਟ ਐਂਡ ਕਰਾਫਟ ਦੀ ਅਧਿਆਪਕਾ ਸੁਖਦੇਵ ਕੌਰ (80) ਸੁਪਤਨੀ ਮਰਹੂਮ ਕੋਚ ਦਰਸ਼ਨ ਸਿੰਘ ਧਾਲੀਵਾਲ ਅੱਜ ਤੜਕੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ਸਪੁੱਤਰ ਹਰਜਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਉਨ੍ਹਾਂ ਦੀ ਮਾਤਾ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਅੱਜ ਤੜਕੇ 3 ਵਜੇ ਦੇ ਕਰੀਬ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਈ ਤੇ ਇਸ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮਾਤਾ ਦੀ ਮੌਤ ਹੋ ਗਈ | ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੌਂਸਲਰ ਬਹਾਦਰ ਸਿੰਘ ਓਕੇ, ਸਾਬਕਾ ਕੌਂਸਲਰ ਰਾਜਦੀਪ ਸਿੰਘ ਹੈਪੀ, ਮਾਸਟਰ ਅਮਰ ਸਿੰਘ ਖਾਬੜਾਂ, ਕੋਚ ਜਸਮੇਰ ਸਿੰਘ, ਕੋਚ ਯਾਦਵਿੰਦਰ ਸਿੰਘ, ਰਿੱਕੀ ਚਨਾਲੋਂ, ਸੁਖਜਿੰਦਰ ਸਿੰਘ ਸੋਢੀ, ਨਰਿੰਦਰ ਸ਼ਰਮਾ, ਡਾ. ਅਸ਼ਵਨੀ ਸ਼ਰਮਾ, ਰਣਜੀਤ ਸਿੰਘ ਕਾਕਾ, ਮਾਰਸ਼ਲ ਨਰਿੰਦਰ ਕਾਕਾ ਤੇ ਹੋਰ ਅਧਿਆਪਕ ਜਗਤ ਦੀਆਂ ਅਹਿਮ ਸ਼ਖ਼ਸੀਅਤਾਂ ਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ਫੇਜ਼-3ਬੀ2, ਫੇਜ਼ 7, ਸੈਕਟਰ 78 ਅਤੇ ਸੋਹਾਣਾ ਦੀਆਂ... ਅਗਲੀ ਖ਼ਬਰ ਐਸ.ਸੀ.ਆਈ.ਪੀ. ਇੰਡੀਆ 2025 ਦੀ ਦੋ-ਰੋਜ਼ਾ 9ਵੀਂ ਸਾਲਾਨਾ ਰਾਸ਼ਟਰੀ ਕਾਨਫ਼ਰੰਸ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।