ਐੱਸ. ਏ. ਐੱਸ. ਨਗਰ, 24 ਨਵੰਬਰ (ਬੈਨੀਪਾਲ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਵਿਸ਼ਵਾਸ਼ ਫਾਊਾਡੇਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ 27 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਸਵੈ-ਇਛੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਅਪੀਲ ਕੀਤੀ ਗਈ ਕਿ ਨੌਂਵੀਂ ਪਾਤਿਸ਼ਾਹੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਵਿਚ ਸ਼ਮੂਲੀਅਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਖੂਨ ਦਾ ਦਾਨ ਕਰੋ, ਜੀਵਨ ਦਾ ਕਲਿਆਣ ਕਰੋ 'ਤੇ ਅਮਲ ਕਰਕੇ ਇਸ ਲੋਕ ਲਹਿਰ ਨੂੰ ਸਾਰਥਕ ਬਣਾਉਣ ਦੀ ਲੋੜ ਹੈ |