23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਦਿਹਾੜਾ ਭਾਰਤ ਦੀ ਧਰਮ-ਨਿਰਪੇਖ ਤੇ ਸੱਭਿਅਤਾ ਦਾ ਪ੍ਰਤੀਕ : ਕੰਗ ਲੋਕਾਂ ਨੂੰ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

ਅਜੀਤ ਡੈਸਕ 25-11-2025
ਮਾਜਰੀ, 24 ਨਵੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਅੱਜ ਨੌਂਵੇ ਗੁਰੂ ਸ੍ਰੀ ਤੇਗ਼ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਾਰਾ ਸੰਸਾਰ ਖਾਸ ਤੌਰ ਸਮੁੱਚੇ ਭਾਰਤ ਵਾਸੀ ਨਮਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਦੀਆਂ ਪਹਿਲਾਂ ਗੁਰੂ ਸਾਹਿਬ ਨੇ ਬੇਮਿਸਾਲ ਧਰਮ-ਨਿਰਪੱਖਤਾ ਦੇ ਰਾਹ 'ਤੇ ਚਲਦੇ ਹੋਏ ਇੰਨੀ ਵੱਡੀ ਸ਼ਹਾਦਤ ਦੇ ਕੇ ਸਾਡੇ ਸੋਹਣੇ ਭਾਰਤ ਦੇਸ਼ ਨੂੰ ਇਕ ਲੜੀ 'ਚ ਪਰੋਇਆ ਸੀ ਅਤੇ ਇਸੇ ਕਾਰਨ ਅੱਜ ਸਾਰੇ ਉਨ੍ਹਾਂ ਨੂੰ ਸਾਡੇ ਦੇਸ਼ ਦੀ ਅਮੀਰ ਧਰਮ ਨਿਰਪੱਖਤਾ ਦਾ ਪ੍ਰਤੀਕ ਮੰਨਦੇ ਹੋਏ ਬੜੇ ਪਿਆਰ ਅਤੇ ਸ਼ਰਧਾ ਨਾਲ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਦੇਸ਼ 'ਚ ਕਈ ਫਿਰਕੂ ਤਾਕਤਾਂ/ਸਿਆਸੀ ਪਾਰਟੀਆਂ ਆਪਣੇ ਸੌੜੇ ਹਿੱਤਾਂ ਲਈ ਧਰਮ ਅਤੇ ਜਾਤ-ਪਾਤ ਦੇ ਨਾਂਅ 'ਤੇ ਰੋਟੀਆਂ ਸੇਕਣ ਦੀ ਫਿਰਾਕ 'ਚ ਹਨ ਜੋ ਕਿ ਭਾਰਤ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ, ਧਰਮ-ਨਿਰਪੱਖਤਾ ਅਤੇ ਸੰਵਿਧਾਨ ਲਈ ਵੱਡਾ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਅਜਿਹੀਆਂ ਫਿਰਕੂ ਤਾਕਤਾਂ ਤੋਂ ਸੁਚੇਤ ਰਹਿੰਦੇ ਹੋਏ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਅਤੇ ਇਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਫ਼ਤ ਕੈਂਪ ਦੌਰਾਨ 120 ਲੋਕਾਂ ਨੇ ਕਰਵਾਈ ਜਾਂ... ਅਗਲੀ ਖ਼ਬਰ ਸ਼ਹੀਦੀ ਦਿਹਾੜਾ ਭਾਰਤ ਦੀ ਧਰਮ-ਨਿਰਪੇਖ ਤੇ ਸੱਭਿਅਤਾ ਦਾ ਪ੍ਰਤੀਕ : ਕੰਗ ਲੋਕਾਂ ਨੂੰ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।