23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਨੇ ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ <br/>

ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਕੌਂਸਲ ਕਰਮਚਾਰੀਆਂ ਨਾਲ ਸ਼ਹਿਰ ਦਾ ਦੌਰਾ ਕਰਦੇ ਹੋਏ | ਤਸਵੀਰ : ਗੁਰਮੀਤ ਸਿੰਘ <br/> 25-11-2025
ਡੇਰਾਬੱਸੀ, 24 ਨਵੰਬਰ (ਗੁਰਮੀਤ ਸਿੰਘ)-ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਸ਼ੁਰੂ ਕੀਤੀ ਮੁਹਿੰਮ ਤਹਿਤ ਉਨ੍ਹਾਂ ਵਲੋਂ ਅੱਜ ਡੇਰਾਬੱਸੀ ਵਿਖੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਕੌਂਸਲ ਪ੍ਰਧਾਨ ਨੇ ਨਗਰ ਕੌਂਸਲ ਸਟਾਫ਼ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਦਿਆਂ ਕਿਹਾ ਕਿ ਸੜਕਾਂ ਤੇ ਬਾਜ਼ਾਰਾਂ ਵਿਚ ਨਾਜਾਇਜ਼ ਤੌਰ 'ਤੇ ਕਬਜ਼ੇ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਸਾਰੇ ਕਬਜ਼ੇ ਜਲਦ ਹਟਾਏ ਜਾਣੇ ਲਾਜ਼ਮੀ ਹਨ | ਇਸ ਦੌਰਾਨ ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਲੋਕਾਂ ਵਲੋਂ ਆਪਣੇ ਨਾਜਾਇਜ਼ ਕਬਜ਼ੇ ਖੁਦ ਨਹੀਂ ਹਟਾਏ ਗਏ ਤਾਂ ਕੌਂਸਲ ਵਲੋਂ ਉਨ੍ਹਾਂ ਦਾ ਸਾਮਾਨ ਜ਼ਬਤ ਕਰ ਲਿਆ ਜਾਵੇਗਾ | ਇਸ ਦੇ ਨਾਲ ਹੀ ਕੌਂਸਲ ਪ੍ਰਧਾਨ ਨੇ ਉਨ੍ਹਾਂ ਦੁਕਾਨਦਾਰਾਂ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਜੋ ਦੁਕਾਨਾਂ ਦੇ ਬਾਹਰ ਸੜਕ 'ਤੇ ਸਾਮਾਨ ਰੱਖ ਕੇ ਰਸਤਾ ਤੰਗ ਕਰਦੇ ਹਨ, ਉਨ੍ਹਾ ਖਿਲਾਫ ਵੀ ਕਾਰਵਾਈ ਕਰਦੇ ਸਾਮਾਨ ਜ਼ਬਤ ਕੀਤਾ ਜਾਵੇਗਾ | ਇਸ ਦੌਰਾਨ ਸਬਜ਼ੀ ਮੰਡੀ ਬਾਹਰ ਫੜ੍ਹੀਆਂ ਲਗਾਉਣ, ਸੜਕ 'ਤੇ ਰੇਹੜੀਆਂ ਲਗਾ ਫਲ ਫਰੂਟ ਵੇਚਣ ਵਾਲੇ ਤੇ ਗੁਲਾਬਗੜ੍ਹ ਸੜਕ 'ਤੇ ਲੱਗਦੀ ਸੋਮਵਾਰ ਮੰਡੀ ਦੇ ਰੇਹੜੀ-ਫੜ੍ਹੀ ਵਾਲਿਆਂ ਨੂੰ ਵੀ ਸੂਚਿਤ ਕੀਤਾ ਗਿਆ ਕਿ ਜੇਕਰ ਉਨ੍ਹਾਂ ਨੇ ਸ਼ੈੱਡ ਤੋਂ ਬਾਹਰ ਸੜਕ 'ਤੇ ਫੜ੍ਹੀ ਜਾਂ ਰੇਹੜੀ ਲਗਾਈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕਰਦੇ ਹੋਏ ਸਾਮਾਨ ਜ਼ਬਤ ਕਰ ਲਿਆ ਜਾਵੇਗਾ | ਇਸ ਮੌਕੇ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਨੇ ਆਪਣੇ ਕੌਂਸਲ ਕਰਮਚਾਰੀਆਂ ਸਮੇਤ ਰਾਮਲੀਲ੍ਹਾ ਗਰਾਊਾਡ, ਬੱਸ ਸਟੈਂਡ, ਗੁਲਾਬਗੜ੍ਹ ਸੜਕ ਅਤੇ ਬਰਵਾਲਾ ਸੜਕ ਦਾ ਦੌਰਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਤੇ ਆਵਾਜਾਈ ਲਈ ਸੁਗਮ ਬਣਾਉਣ ਦੀ ਮੁਹਿੰਮ ਜਾਰੀ ਰਹੇਗੀ |

ਪਿਛਲੀ ਖ਼ਬਰ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦਾ ਫਲਸਫਾ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅੱਜ ਵੀ ਪ੍ਰਸੰਗਿਕ-ਧਾਲੀਵਾਲ ਅਗਲੀ ਖ਼ਬਰ 'ਸੀਸ ਮਾਰਗ' ਨਗਰ ਕੀਰਤਨ ਦੇ ਮੁਹਾਲੀ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ ਨੂੰ ਲੈ ਕੇ ਸੱਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।