ਪੰਚਕੂਲਾ, 3 ਦਸੰਬਰ (ਕਪਿਲ)-ਚੰਡੀਗੜ੍ਹ ਵਿਖੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਹਿਯੋਗੀ ਰਹਿ ਚੁੱਕੇ ਗੈਂਗਸਟਰ ਇੰਦਰਪ੍ਰੀਤ ਪੈਰੀ ਦੇ ਕਤਲ ਮਾਮਲੇ 'ਚ ਮੁਲਜ਼ਮਾਂ ਵਲੋਂ ਪੰਚਕੂਲਾ ਵਿਖੇ ਗੱਡੀ ਛੱਡ ਕੇ ਫ਼ਰਾਰ ਹੋਣ ਦੀ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਸਾਹਮਣੇ ਆਈ ਹੈ, ਜੋ ਕਿ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਸੀ. ਸੀ. ਟੀ. ਵੀ. ਫੁਟੇਜ਼ ਦੀ ਜਾਂਚ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਦੁਆਰਾ ਕੀਤੀ ਜਾ ਰਹੀ ਹੈ | ਵੀਡੀਓ 'ਚ ਮੁਲਜ਼ਮ ਚੰਡੀਗੜ੍ਹ-ਪੰਚਕੂਲਾ ਬਾਰਡਰ 'ਤੇ ਮਾਤਾ ਮਨਸਾ ਦੇਵੀ ਮੰਦਰ ਦੇ ਨੇੜੇ ਗੱਡੀ ਛੱਡ ਕੇ ਫ਼ਰਾਰ ਹੁੰਦੇ ਦਿਖਾਈ ਦੇ ਰਹੇ ਹਨ | ਇਸ ਮਾਮਲੇ ਨੂੰ ਪਹਿਲਾਂ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮਾਤਾ ਮਨਸਾ ਦੇਵੀ ਤੋਂ ਮੁਲਜ਼ਮਾਂ ਦੀ ਗੱਡੀ ਬਰਾਮਦ ਕੀਤੀ ਸੀ ਅਤੇ ਹੁਣ ਪੁਲਿਸ ਨੂੰ ਇਸ ਮਾਮਲੇ ਨਾਲ ਜੁੜੀ ਸੀ. ਸੀ. ਟੀ. ਵੀ. ਫੁਟੇਜ਼ ਵੀ ਮਿਲ ਗਈ ਹੈ | ਹੁਣ ਦੇਖਣਾ ਹੋਵੇਗਾ ਕਿ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਦੀ ਟੀਮ ਇਸ ਮਾਮਲੇ 'ਚ ਦੋਸ਼ੀਆਂ ਨੂੰ ਕਦੋਂ ਤੱਕ ਗਿ੍ਫ਼ਤਾਰ ਕਰਦੀ ਹੈ |