15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਅਜੀਤ ਡੈਸਕ 04-12-2025
ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਡੇਰਾਬੱਸੀ ਨੇੜੇ ਐੱਸ. ਐੱਸ. ਐੱਲ. ਟਾਵਰਜ਼ ਦੇ ਸਾਹਮਣੇ ਮੰਗਲਵਾਰ ਦੇਰ ਰਾਤ ਵਾਪਰੇ ਇਕ ਹਾਦਸੇ ਦੌਰਾਨ ਮਾਰੂਤੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ 29 ਸਾਲਾ ਜੋਤੀ ਕੁਮਾਰ ਝਾਅ ਵਜੋਂ ਹੋਈ ਹੈ, ਜੋ ਕਿ ਸਵਿੱਗੀ ਕੰਪਨੀ 'ਚ ਡਲਿਵਰੀ ਬੁਆਏ ਦਾ ਕੰਮ ਕਰਦਾ ਸੀ | ਹਾਸਿਲ ਜਾਣਕਾਰੀ ਅਨੁਸਾਰ ਹਾਦਸਾ ਰਾਤ ਦੇ ਕਰੀਬ 1 ਵਜੇ ਉਦੋਂ ਵਾਪਰਿਆ, ਜਦੋਂ ਜੋਤੀ ਕੁਮਾਰ ਆਪਣੀ ਭੈਣ ਨੂੰ ਮਿਲਣ ਲਈ ਪਿੰਡ ਮਟੌਰ (ਮੁਹਾਲੀ) ਵੱਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਇਸ ਦੌਰਾਨ ਉਸ ਦੇ ਪਿੱਛੇ ਉਸ ਦਾ ਚਚੇਰਾ ਭਰਾ ਵੀ ਵੱਖਰੇ ਮੋਟਰਸਾਈਕਲ 'ਤੇ ਆ ਰਿਹਾ ਸੀ | ਮਾਮਲੇ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਦੇ ਚਚੇਰੇ ਭਰਾ ਨੇ ਦੱਸਿਆ ਹੈ ਕਿ ਐੱਸ. ਐੱਸ. ਐੱਲ. ਟਾਵਰਜ਼ ਦੇ ਕੋਲ ਇਕ ਤੇਜ਼ ਰਫ਼ਤਾਰ ਮਾਰੂਤੀ ਕਾਰ ਨੇ ਓਵਰਟੇਕ ਕਰਦੇ ਸਮੇਂ ਜੋਤੀ ਕੁਮਾਰ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਸੜਕ 'ਤੇ ਬੇਸੁੱਧ ਹੋ ਕੇ ਡਿੱਗ ਪਿਆ ਅਤੇ ਸਿਰ ਜ਼ਮੀਨ ਨਾਲ ਟਕਰਾਉਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ਼ ਲਈ ਤੁਰੰਤ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਕੀਤਾ | ਉਨ੍ਹਾਂ ਦੱਸਿਆ ਕਿ ਕਾਰ ਚਾਲਕ ਟੱਕਰ ਮਾਰਨ ਤੋਂ ਬਾਅਦ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਿ੍ਤਕ ਦੇ ਚਚੇਰੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਮਾਰੂਤੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ | ਪੁਲਿਸ ਵਲੋਂ ਕਾਰ ਚਾਲਕ ਦੀ ਪਛਾਣ ਲਈ ਹਾਈਵੇਅ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਥੈਲਾਸੈਮਿਕ ਚੈਰੀਟੇਬਲ ਟਰੱਸਟ ਦੇ ਮੈਂਬਰ ਡੀ. ਸੀ. ਨੂੰ ਮਿਲੇ <br/> ਅਗਲੀ ਖ਼ਬਰ ਖਰੜ ਦੇ ਫ਼ਰਦ ਕੇਂਦਰ ਦੇ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।