11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੁਹਾਲੀ ਦੇ ਫੇਜ਼-11 ਵਿਖੇ ਨਾਜਾਇਜ਼ ਉਸਾਰੀਆਂ ਢਾਹੀਆਂ

ਮੁਹਾਲੀ ਦੇ ਫੇਜ਼-11 ਵਿਖੇ ਜੇ. ਸੀ. ਬੀ. ਮਸ਼ੀਨ ਦੀ ਸਹਾਇਤਾ ਨਾਲ ਨਾਜਾਇਜ਼ ਢਾਂਚਿਆਂ ਨੂੰ ਤੋੜਦੀ ਹੋਈ ਗਮਾਡਾ ਤੇ ਨਗਰ ਨਿਗਮ ਦੀ ਟੀਮ | ਅਜੀਤ ਤਸਵੀਰ <br/> 06-12-2025
ਐੱਸ. ਏ. ਐੱਸ. ਨਗਰ, 5 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਗਮਾਡਾ ਤੇ ਨਗਰ ਨਿਗਮ ਦੀ ਟੀਮ ਵਲੋਂ ਫੇਜ਼-11 ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਫੇਜ਼-11 ਦੀ ਮਾਰਕੀਟ ਦੇ ਪਿਛਲੇ ਪਾਸੇ ਬਣੀਆਂ ਨਾਜਾਇਜ਼ ਉਸਾਰੀਆਂ 'ਤੇ ਪੀਲਾ ਪੰਜਾ ਚਲਾਇਆ | ਇਸ ਮੌਕੇ ਗਮਾਡਾ ਤੇ ਨਗਰ ਨਿਗਮ ਦੀ ਟੀਮ ਵਲੋਂ ਸ਼ੋਅਰੂਮਾਂ ਦੇ ਪਿਛਲੇ ਪਾਸੇ ਬਣੇ ਢਾਂਚੇ ਤੇ ਸ਼ੈੱਡ ਢਾਹ ਦਿੱਤੇ ਗਏ ਅਤੇ ਹੋਰ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕਰਵਾਇਆ ਗਿਆ | ਇਸ ਮੌਕੇ ਨਾਜਾਇਜ਼ ਕਬਜ਼ੇ ਹਟਾਉਣ ਵਾਲੇ ਅਮਲੇ ਦੀ ਸੁਰੱਖਿਆ ਲਈ ਪੁਲਿਸ ਫੋਰਸ ਤਾਇਨਾਤ ਸੀ ਤੇ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਵੀ ਖ਼ੁਦ ਮੌਕੇ 'ਤੇ ਮੌਜੂਦ ਸਨ | ਇਸ ਮੌਕੇ ਮੁਹਿੰਮ ਦੀ ਅਗਵਾਈ ਕਰ ਰਹੇ ਨਗਰ ਨਿਗਮ ਦੇ ਸੁਪਰਡੈਂਟ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਅਦਾਲਤੀ ਮਾਣਹਾਨੀ ਦੇ ਪਾਏ ਗਏ ਇਕ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਦੀ ਕਾਰਵਾਈ ਦੌਰਾਨ ਦੋ ਜੇ. ਸੀ. ਬੀ. ਮਸ਼ੀਨਾਂ (ਗਮਾਡਾ ਤੇ ਨਗਰ ਨਿਗਮ ਵਲੋਂ 1-1) ਤਾਇਨਾਤ ਕੀਤੀਆਂ ਗਈਆਂ ਸਨ | ਅਧਿਕਾਰੀਆਂ ਨੇ ਦੱਸਿਆ ਕਿ ਭਵਿੱਖ 'ਚ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ | ਜ਼ਿਕਰਯੋਗ ਹੈ ਕਿ ਨਗਰ ਨਿਗਮ ਤੇ ਗਮਾਡਾ ਵਲੋਂ ਪਹਿਲਾਂ ਸਥਾਨਕ ਫੇਜ਼-4 ਤੋਂ ਇਹ ਕਾਰਵਾਈ ਆਰੰਭ ਕੀਤੀ ਗਈ ਸੀ, ਪਰ ਇਸ ਮਾਮਲੇ 'ਚ ਪੱਖਪਾਤ ਦੇ ਦੋਸ਼ ਲੱਗਣ ਤੋਂ ਬਾਅਦ ਹੁਣ ਇਹ ਕਾਰਵਾਈ ਇਕ ਸਿਰੇ ਭਾਵ ਫੇਜ਼-11 ਤੋਂ ਆਰੰਭ ਕੀਤੀ ਗਈ ਹੈ |

ਪਿਛਲੀ ਖ਼ਬਰ ਮਹਿਰਮਪੁਰ ਟੱਪਰੀਆਂ ਦੀ ਪਿਛਲੇ 4 ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਾਂਗਰਸੀ ਆਗੂ ਉਦੈਵੀਰ ਸਿੰਘ ਢਿੱਲੋਂ ਨੇ 'ਆਪ' ਉਮੀਦਵਾਰਾਂ ਦੀ ਯੋਗਤਾ 'ਤੇ ਚੁੱਕੇ ਸਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।