11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

2 ਲੱਖ ਦੀ ਠੱਗੀ ਮਾਰਨ ਦੀ ਸ਼ਿਕਾਇਤ ਦੇਣ 'ਤੇ ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਅਜੀਤ ਡੈਸਕ 06-12-2025
ਐੱਸ. ਏ. ਐੱਸ. ਨਗਰ, 5 ਦਸੰਬਰ (ਕਪਿਲ ਵਧਵਾ)-ਸ੍ਰੀਨਗਰ ਦੇ ਰਹਿਣ ਵਾਲੇ ਗੁਲਜ਼ਾਰ ਅਹਿਮਦ ਖ਼ਾਨ ਨੇ ਸੈਕਟਰ-59 ਮੁਹਾਲੀ 'ਚ ਸਥਿਤ ਬਰਾਈਟ ਸਟੋਨ ਇੰਮੀਗ੍ਰੇਸ਼ਨ ਕੰਸਲਟੈਂਟਸ ਵਿਰੁੱਧ ਉਸ ਨੂੰ ਸਾਊਦੀ ਅਰਬ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁ. ਦੀ ਠੱਗੀ ਮਾਰਨ ਦੇ ਗੰਭੀਰ ਦੋਸ਼ ਲਗਾਏ ਹਨ | ਇਸ ਸੰਬੰਧੀ ਉਸ ਨੇ ਮੁਹਾਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ 'ਤੇ ਐਂਟੀ ਹਿਊਮਨ ਟ੍ਰੈਫ਼ਿਕਿੰਗ ਵਿਭਾਗ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਸ਼ਿਕਾਇਤ ਅਨੁਸਾਰ ਗੁਲਜ਼ਾਰ ਅਹਿਮਦ ਖ਼ਾਨ ਨੇ ਦੱਸਿਆ ਕਿ ਕੰਪਨੀ ਨੇ ਉਸ ਨੂੰ ਸਾਊਦੀ ਅਰਬ 'ਚ ਨੌਕਰੀ ਲਗਵਾਉਣ ਦਾ ਭਰੋਸਾ ਦਿੰਦਿਆਂ 2 ਲੱਖ ਰੁ. ਲਏ ਸਨ | ਇਸ ਤੋਂ ਬਾਅਦ ਕੰਪਨੀ ਵਲੋਂ ਉਨ੍ਹਾਂ ਨੂੰ ਮੈਡੀਕਲ ਲਈ ਵੀ ਬੁਲਾਇਆ ਗਿਆ ਸੀ, ਪਰ ਮੈਡੀਕਲ ਤੋਂ ਬਾਅਦ ਕੰਪਨੀ ਵਲੋਂ ਲੰਬੇ ਸਮੇਂ ਤੱਕ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ | ਇਸ ਤੋਂ ਬਾਅਦ ਜਦੋਂ ਇੰਮੀਗ੍ਰੇਸ਼ਨ ਵਾਲਿਆਂ ਨੇ ਸ਼ਿਕਾਇਕਰਤਾ ਦੇ ਕਈ ਦਿਨਾਂ ਤੱਕ ਫ਼ੋਨ ਨਾ ਚੁੱਕੇ ਤਾਂ ਗੁਲਜ਼ਾਰ ਅਹਿਮਦ ਖ਼ਾਨ ਖ਼ੁਦ ਕੰਪਨੀ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਪਹੁੰਚਿਆ, ਜਿਥੇ ਉਸ ਨੇ ਵੇਖਿਆ ਕਿ ਦਫ਼ਤਰ ਬੰਦ ਪਿਆ ਹੈ | ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸਾਰੀ ਘਟਨਾ ਬਾਰੇ ਸ਼ਿਕਾਇਤ ਦਿੱਤੀ | ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਡੇਰਾਬੱਸੀ ਦੇ ਵੀ. ਆਈ. ਪੀ. ਗੈਸਟ ਹਾਊਸ ਮਾਲਕ ਦੇ ਕੁਆਰਟਰ 'ਚੋਂ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਿੱਤਰਕਲਾ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।