11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਬਾਕਰਪੁਰ ਦੇ ਵਸਨੀਕਾਂ ਨਾਲ ਮੀਟਿੰਗ

ਅਜੀਤ ਡੈਸਕ 06-12-2025
ਐੱਸ. ਏ. ਐੱਸ. ਨਗਰ, 5 ਦਸੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਪਿੰਡ ਬਾਕਰਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਜਿਥੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਹੀ ਭਰੋਸਾ ਦਿੱਤਾ ਕਿ ਪਿੰਡ ਬਾਕਰਪੁਰ ਸਮੇਤ ਸਮੁੱਚੇ ਹਲਕੇ ਦੇ ਵਸਨੀਕਾਂ ਦੇ ਹੱਕਾਂ ਲਈ ਉਹ ਸਦਾ ਉਨ੍ਹਾਂ ਨਾਲ ਖੜ੍ਹੇ ਰਹਿਣਗੇ | ਬੇਦੀ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮਕਸਦ ਸਿਰਫ਼ ਰਾਜਸੀ ਮਿਲਾਪ ਨਹੀਂ, ਸਗੋਂ ਲੋਕਾਂ ਦੇ ਦਿਲਾਂ 'ਚ ਵਸੀਆਂ ਉਮੀਦਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਹਕੀਕਤ ਬਣਾਉਣ ਲਈ ਪੱਕੀ ਯੋਜਨਾ ਤਿਆਰ ਕਰਨਾ ਹੈ | ਮੀਟਿੰਗ ਦੌਰਾਨ ਹਾਜ਼ਰ ਪਿੰਡ ਦੇ ਸਾਬਕਾ ਪੰਚ ਅਜੈਬ ਸਿੰਘ ਬਾਕਰਪੁਰ, ਸਾਬਕਾ ਪੰਚਾਂ ਤੇ ਹੋਰਨਾਂ ਮੁਹਤਬਰਾਂ ਨੇ ਡਿਪਟੀ ਮੇਅਰ ਬੇਦੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ 'ਤੇ ਪੂਰਾ ਭਰੋਸਾ ਹੈ | ਇਸ ਤੋਂ ਬਾਅਦ ਬੇਦੀ ਨੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਖੁੱਲ੍ਹ ਕੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਗਰੀਬਾਂ, ਕਿਸਾਨਾਂ, ਮਜ਼ਦੂਰਾਂ, ਪਿੰਡਾਂ ਤੇ ਆਮ ਲੋਕਾਂ ਲਈ ਲੜਾਈਆਂ ਲੜੀਆਂ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਨੂੰ ਤਰਜ਼ੀਹ ਦਿੱਤੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੇ ਘਰ ਦੀ ਸਮੱਸਿਆ ਸਮਝ ਕੇ ਹੱਲ ਕੀਤਾ ਹੈ | ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਸਮੇਤ ਪੂਰੇ ਪੰਜਾਬ 'ਚ ਕਾਂਗਰਸ ਦੀ ਹਵਾ ਸਾਫ਼ ਨਜ਼ਰ ਆ ਰਹੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸੂਬੇ 'ਚ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ |
ਪਿਛਲੀ ਖ਼ਬਰ ਬੀ. ਸੀ. ਸੀ. ਆਈ. ਤੇ ਐਡੀਡਾਸ ਵਲੋਂ ਆਲ-ਨਿਊ ਟੀਮ ਇੰਡੀਆ ਟੀ-20 ਵਰਲਡ ਕੱਪ 2026 ਜਰਸੀ ਦਾ ਉਦਘਾਟਨ ਅਗਲੀ ਖ਼ਬਰ ਇਸੁਜ਼ੂ ਆਈ-ਕੇਅਰ ਵਿੰਟਰ ਕੈਂਪ 8 ਤੋਂ 13 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।