25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਕਾਲੀ ਦਲ ਦੇ ਨਵੇਂ ਚੁਣੇ ਗਏ ਸੰਮਤੀ ਮੈਂਬਰਾਂ ਦਾ ਸਨਮਾਨ <br/>

ਅਜੀਤ ਡੈਸਕ 21-12-2025
ਮਾਜਰੀ, 20 ਦਸੰਬਰ (ਕੁਲਵੰਤ ਸਿੰਘ ਧੀਮਾਨ)-ਸਰਕਾਰੀ ਦੀ ਧੱਕੇਸ਼ਾਹੀ ਤੇ ਵਿਆਪਕ ਪੱਧਰ 'ਤੇ ਹੋਈ ਧਾਂਦਲੀ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮਿਹਨਤ ਸਦਕਾ ਪਾਰਟੀ ਸੰਤੋਸ਼ਜਨਕ ਪ੍ਰਦਰਸ਼ਨ ਕਰਨ 'ਚ ਸਫ਼ਲ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਬਲਾਕ ਸੰਮਤੀ ਚੋਣਾਂ ਦੌਰਾਨ ਜੇਤੂ ਰਹਿਣ ਵਾਲੇ ਪਾਰਟੀ ਉਮੀਦਵਾਰਾਂ ਦਾ ਸਨਮਾਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਤਹਿਤ ਪੈਂਦੇ ਮਾਜਰੀ ਬਲਾਕ ਦੀਆਂ 15 ਸੀਟਾਂ 'ਚੋਂ 9 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਹਾਸਿਲ ਕੀਤੀ ਹੈ, ਜਿਸ ਦੇ ਸਿੱਟੇ ਵਜੋਂ ਪਾਰਟੀ ਆਪਣਾ ਚੇਅਰਮੈਨ ਬਣਾਉਣ 'ਚ ਸਫ਼ਲ ਹੋਵੇਗੀ | ਉਨ੍ਹਾਂ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ 'ਚ ਭਰੋਸਾ ਜਤਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ 'ਚ ਆਪਣਾ ਭਵਿੱਖ ਦੇਖਦੇ ਹਨ ਕਿਉਂਕਿ ਉਹ ਪੰਜਾਬ ਦੇ ਮੁੱਦਿਆਂ ਤੋਂ ਭਲੀਭਾਂਤੀ ਜਾਣੂ ਹਨ |

ਪਿਛਲੀ ਖ਼ਬਰ ਡਾਬਰ ਚਵਨਪ੍ਰਾਸ਼ ਨਾਲ ਆਪਣੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਓ ਤੇ ਸਰਦੀਆਂ ਦਾ ਆਨੰਦ ਮਾਣੋ ਅਗਲੀ ਖ਼ਬਰ ਚੰਡੀਗੜ੍ਹ 'ਚ ਕ੍ਰਿਸਮਸ ਦੇ ਤਿਉਹਾਰ ਨੂੰ ਸਮਰਪਿਤ 80 ਦੇ ਕਰੀਬ ਮਹਿਲਾਵਾਂ ਨੇ ਪੇਸ਼ਕਾਰੀਆਂ ਨਾਲ ਲਗਾਈਆਂ ਖੂਬ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।