25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੀ. ਆਰ. ਬੀ. ਪਬਲਿਕ ਸਕੂਲ ਵਿਖੇ ਤਿੰਨ ਦਿਨਾਂ ਸਾਲਾਨਾ ਖੇਡ ਮੁਕਾਬਲਾ ਕਰਵਾਇਆ <br/>

ਸੀ. ਆਰ. ਬੀ. ਪਬਲਿਕ ਸਕੂਲ, ਸੈਕਟਰ 7 ਚੰਡੀਗੜ੍ਹ ਵਿਖੇ ਕਰਵਾਏ ਤਿੰਨ ਦਿਨਾਂ ਸਾਲਾਨਾ ਖੇਡ ਮੁਕਾਬਲੇ 'ਚ ਹਿੱਸਾ ਲੈਂਦੇ ਵਿਦਿਆਰਥੀ | ਤਸਵੀਰ : ਕਮਲਜੀਤ ਸਿੰਘ <br/> 21-12-2025
ਚੰਡੀਗੜ੍ਹ, 20 ਦਸੰਬਰ (ਬਲਜਿੰਦਰ ਸਿੰਘ ਹਾਂਡਾ)-ਸੀ. ਆਰ. ਬੀ. ਪਬਲਿਕ ਸਕੂਲ ਸੈਕਟਰ-7 ਚੰਡੀਗੜ੍ਹ ਵਿਖੇ ਇਕ ਸ਼ਾਨਦਾਰ ਤਿੰਨ ਦਿਨਾਂ ਸਾਲਾਨਾ ਖੇਡ ਮੇਲਾ ਕਰਵਾਇਆ | ਪ੍ਰੋਗਰਾਮ 'ਚ ਕਿੰਡਰਗਾਰਟਨ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਮਾਰੋਹ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਨਵੀਨ ਕੁਮਾਰ ਮਿੱਤਲ ਦੁਆਰਾ ਝੰਡਾ ਲਹਿਰਾਉਣ ਨਾਲ ਕੀਤਾ | ਇਸ ਤੋਂ ਬਾਅਦ ਕਿੰਡਰਗਾਰਟਨ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਇਕ ਅਨੁਸ਼ਾਸਿਤ ਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਪੇਸ਼ ਕੀਤਾ | ਕਈ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ | ਕਿੰਡਰਗਾਰਟਨ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਜ਼ੁੰਬਾ ਡਾਂਸ, ਯੋਗਾ, ਸਟਿੱਕ ਈਵੈਂਟ, ਕਲੈਪ ਡਾਂਸ, ਬ੍ਰਾਜ਼ੀਲੀਅਨ ਡਾਂਸ, ਭੰਗੜਾ ਤੇ ਡਿ੍ਲ ਵਰਗੇ ਜੀਵੰਤ ਸੱਭਿਆਚਾਰਕ ਪ੍ਰਦਰਸ਼ਨ ਵੀ ਪੇਸ਼ ਕੀਤੇ, ਜਿਨ੍ਹਾਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ | ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਯੋਗਾ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਖਾਸ ਤੌਰ 'ਤੇ ਪ੍ਰਭਾਵਿਤ ਕੀਤਾ | ਸਕੂਲ ਪਿ੍ੰਸੀਪਲ ਸੰਗੀਤਾ ਮਿੱਤਲ, ਡਾਇਰੈਕਟਰ ਨਵੀਨ ਕੁਮਾਰ ਮਿੱਤਲ ਦੇ ਨਾਲ, ਜੇਤੂਆਂ ਨੂੰ ਤਗਮੇ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਆਪਣੇ ਸੰਬੋਧਨ 'ਚ ਡਾਇਰੈਕਟਰ ਨਵੀਨ ਕੁਮਾਰ ਮਿੱਤਲ ਨੇ ਕਿਹਾ ਸਿੱਖਿਆ ਦੇ ਨਾਲ-ਨਾਲ, ਖੇਡਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ | ਖੇਡਾਂ ਉਨ੍ਹਾਂ 'ਚ ਅਨੁਸ਼ਾਸਨ, ਟੀਮ ਵਰਕ ਅਤੇ ਲੀਡਰਸ਼ਿਪ ਗੁਣ ਪੈਦਾ ਕਰਦੀਆਂ ਹਨ | ਪਿ੍ੰਸੀਪਲ ਸੰਗੀਤਾ ਮਿੱਤਲ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਨਾ ਸਿਰਫ਼ ਅਕਾਦਮਿਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ, ਸਗੋਂ ਸਰੀਰਕ ਤੌਰ 'ਤੇ ਵੀ ਤੰਦਰੁਸਤ ਬਣਾਉਣਾ ਹੈ |

ਪਿਛਲੀ ਖ਼ਬਰ ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ-ਡਾ. ਬਲਜੀਤ ਕੌਰ ਅਗਲੀ ਖ਼ਬਰ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੇ ਸਾਲਾਨਾ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।