16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਦੋ ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਅਜੀਤ ਡੈਸਕ 22-12-2025
ਐੱਸ. ਏ. ਐੱਸ. ਨਗਰ, 21 ਦਸੰਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਦੋ ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਫੇਜ਼-1 ਦੀ ਪੁਲਿਸ ਨੂੰ ਪਿੰਡ ਸ਼ਾਹੀਮਾਜਰਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਸੂਚਿਤ ਕੀਤਾ ਕਿ ਉਸ ਦੇ ਤਿੰਨ ਬੱਚੇ ਹਨ, ਜਿਨ੍ਹਾਂ 'ਚੋਂ 2 ਕੁੜੀਆਂ (15 ਅਤੇ 13 ਸਾਲ ਉਮਰ ਦੀਆਂ) ਹਨ | ਉਸ ਨੇ ਦੱਸਿਆ ਕਿ 17 ਦਸੰਬਰ ਨੂੰ ਉਹ ਥਾਣਾ ਫੇਜ਼-1 ਦੇ ਇਲਾਕੇ ਵਿਚ ਪੈਂਦੀ ਮਹਿੰਦਰਾ ਏਜੰਸੀ ਨਜ਼ਦੀਕ ਢਾਬੇ 'ਤੇ ਆਈਆਂ ਸਨ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤੀਆਂ | ਦੋਨਾਂ ਲੜਕੀਆਂ ਦੀ 1-2 ਦਿਨ ਭਾਲ ਕਰਨ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪਤਾ ਚੱਲਿਆ ਕਿ ਉਸ ਦੀਆਂ ਬੇਟੀਆਂ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਕੇ ਆਪਣੇ ਨਾਲ ਲੈ ਗਿਆ ਹੈ | ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਪੁਲਿਸ ਅਧਿਕਾਰੀਆਂ ਨੇ ਜਬਰਦਸਤੀ ਵਿਆਹ ਕਰਵਾਉਣ ਜਾਂ ਸਰੀਰਕ ਸੰਬੰਧ ਬਣਾਉਣ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ ਕੀਤੀ ਹੈ |
ਪਿਛਲੀ ਖ਼ਬਰ ਪੰਚਕੂਲਾ ਦੇ ਸੈਕਟਰ-5 ਪਰੇਡ ਗਰਾਊਾਡ ਵਿਚ ਸਵਦੇਸ਼ੀ ਮਹਾਂਉਤਸਵ 2025 ਕਰਵਾਇਆ ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ 'ਚ ਲਾਈਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।