19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ

ਅਜੀਤ ਡੈਸਕ 23-12-2025
ਚੰਡੀਗੜ੍ਹ, 22 ਦਸੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ 'ਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਇਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000 ਰੁਪਏ ਦੀ ਰਿਸ਼ਵਤ ਮੰਗੀ ਸੀ | ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ | ਬੁਲਾਰੇ ਨੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕਰ ਲਿਆ | ਇਸ ਸੰਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਹਰ ਜ਼ਿਲ੍ਹੇ 'ਚ ਸਰਕਾਰੀ ਬਿਰਧ ਆਸ਼ਰਮਾਂ ਦੀ ਉਸਾਰੀ 'ਚ ਦੇਰੀ ਨੂੰ ਲੈ ਕੇ ਹਾਈ ਕੋਰਟ ਹੋਇਆ ਸਖ਼ਤ ਅਗਲੀ ਖ਼ਬਰ ਬੁੜੈਲ ਦੇ ਵਸਨੀਕਾਂ ਨੂੰ ਮਿਲੇਗੀ ਸੀਵਰੇਜ ਸਮੱਸਿਆ ਤੋਂ ਰਾਹਤ, ਮੇਅਰ ਹਰਪ੍ਰੀਤ ਕੌਰ ਬਬਲਾ ਨੇ ਰੱਖੀ ਪ੍ਰਾਜੈਕਟ ਦੀ ਨੀਂਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।