16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮੁਬਾਰਕਪੁਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 23-12-2025
ਡੇਰਾਬੱਸੀ, 22 ਦਸੰਬਰ (ਰਣਬੀਰ ਸਿੰਘ ਪੜ੍ਹੀ)-ਮੁਬਾਰਕਪੁਰ ਪੁਲਿਸ ਨੇ ਪਿਛਲੇ ਦਿਨੀਂ ਮੋਟਰਸਾਈਕਲ ਚੋਰੀ ਦੇ ਮਾਮਲਿਆਂ 'ਚ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਘੱਗਰ ਰੇਲਵੇ ਸਟੇਸ਼ਨ ਮੁਬਾਰਿਕਪੁਰ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਹੈ, ਜਿਸ ਤੋਂ ਬਾਅਦ ਮੁਢੱਲੀ ਜਾਂਚ ਉਪਰੰਤ ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਚੋਰੀ ਦਾ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫਤਾਰ ਕੀਤੇ ਮੁਲਜ਼ਮ ਦੀ ਪਛਾਣ ਸੰਜੇ ਪੁੱਤਰ ਨਿੱਕਾ ਰਾਮ ਵਾਸੀ ਢੇਹਾ ਬਸਤੀ ਰਿਸ਼ੀ ਨਗਰ ਪਾਪੋਲੀ ਰੋਡ ਸ਼ਹਿਜ਼ਾਦਪੁਰ ਜ਼ਿਲ੍ਹਾ ਅੰਬਾਲਾ (ਹਰਿਆਣਾ) ਵਜੋਂ ਹੋਈ ਹੈ | ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਲੰਘੇ ਵੀਰਵਾਰ ਸ਼ਾਮ ਨੂੰ ਪੁਲਿਸ ਵਲੋਂ ਘੱਗਰ ਰੇਲਵੇ ਸਟੇਸ਼ਨ ਮੁਬਾਰਿਕਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਚੋਰੀਆਂ ਕਰਨ ਦਾ ਆਦੀ ਹੈ ਜੋ ਚੋਰੀ ਕੀਤੇ ਹੋਏ ਬਿਨਾਂ ਨੰਬਰ ਵਾਲੇ ਕਾਲੇ ਰੰਗ ਦੇ ਪਲੈਟੀਨਾ ਮੋਟਰਸਾਈਕਲ ਨੂੰ ਵੇਚਣ ਸੰਬੰਧੀ ਢਕੋਲੀ ਰੋਡ ਤੋਂ ਮੁਬਾਰਿਕਪੁਰ ਵੱਲ ਨੂੰ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਉਕਤ ਮੁਲਜ਼ਮ ਨੂੰ ਨਾਕਾਬੰਦੀ ਕਰਕੇ ਗਿ੍ਫਤਾਰ ਕੀਤਾ ਗਿਆ, ਜਿਸ ਕੋਲੋਂ ਬਿਨਾਂ ਨੰਬਰੀ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ ਹੈ | ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਵਲੋਂ ਉਸ ਨੂੰ ਤਿੰਨ ਦਿਨ ਦੇ ਰਿਮਾਂਡ ਲਈ ਪੁਲਿਸ ਨੂੰ ਸੌਂਪਿਆ ਗਿਆ | ਚੌਕੀ ਇੰਚਾਰਜ ਨੇ ਦੱਸਿਆ ਕਿ ਰਿਮਾਂਡ ਦੌਰਾਨ ਕੀਤੀ ਪੁੱਛ ਗਿੱਛ ਦੌਰਾਨ ਉਸ ਤੋਂ ਚੋਰੀ ਦਾ ਇਕ ਹੋਰ ਡਿਸਕਵਰ ਮੋਟਰਸਾਈਕਲ ਬਰਾਮਦ ਹੋਇਆ ਹੈ | ਉਕਤ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਕ ਹੋਰ ਵਿਅਕਤੀ ਜੋਨਾ ਪੁੱਤਰ ਦੀਪੂ ਵਾਸੀ ਢੇਹਾ ਬਸਤੀ (ਪੈਟਰੋਲ ਪੰਪ ਦੇ ਪਿੱਛੇ ਮੀਰਪੁਰ ਮੁਬਾਰਿਕਪੁਰ) ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ ਜੋ ਹਾਲੇ ਪੁਲਿਸ ਦੀ ਗਿ੍ਫਤ ਤੋਂ ਬਾਹਰ ਹੈ | ਪੁਲਿਸ ਵਲੋਂ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਤੇ ਫ਼ਰਾਰ ਨਾਮਜ਼ਦ ਮੁਲਜ਼ਮ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮਨਰੇਗਾ ਨੂੰ ਅਸਿੱਧੇ ਰੂਪ 'ਚ ਖ਼ਤਮ ਕਰਨ ਦਾ ਫ਼ੈਸਲਾ 12 ਕਰੋੜ ਮਜ਼ਦੂਰਾਂ ਨਾਲ ਧੋਖਾ-ਭੀਲੋਵਾਲ <br/> ਅਗਲੀ ਖ਼ਬਰ ਇਨਸਾਫ਼ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਈ ਵਿਧਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।