12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪ੍ਰੇਮੀਆਂ ਦੀ ਸੁਰੱਖਿਆ ਸੰਬੰਧੀ ਹਾਈ ਕੋਰਟ ਦਾ ਅਹਿਮ ਹੁਕਮ <br/>

ਅਜੀਤ ਡੈਸਕ 23-12-2025
ਚੰਡੀਗੜ੍ਹ, 22 ਦਸੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਸਹਿਮਤੀ ਸੰਬੰਧ ਨਾਲ ਰਹਿ ਰਹੇ ਜੋੜੇ ਦੀ ਸੁਰੱਖਿਆ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਮੁਹਾਲੀ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਨੂੰ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਦੀ ਸੰਭਾਵਨਾ ਦਾ ਮੁਲਾਂਕਣ ਕਰ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ | ਅਦਾਲਤ ਨੇ ਕਿਹਾ ਕਿ ਕੁੜੀ ਪਹਿਲਾਂ ਹੀ ਵਿਆਹੀ ਹੋਈ ਹੈ ਅਤੇ ਨੌਜਵਾਨ ਵਿਆਹ ਦੀ ਉਮਰ ਦਾ ਨਹੀਂ ਹੈ ਤਾਂ ਵੀ ਉਹ ਸੁਰੱਖਿਆ ਦੇ ਹੱਕਦਾਰ ਹਨ, ਜੀਵਨ ਅਤੇ ਆਜ਼ਾਦੀ ਦੀ ਰੱਖਿਆ ਸੰਵਿਧਾਨ ਦਾ ਇੱਕ ਬੁਨਿਆਦੀ ਸਿਧਾਂਤ ਹੈ | ਜਸਟਿਸ ਰੁਪਿੰਦਰਜੀਤ ਚਾਹਲ ਨੇ ਕਿਹਾ ਕਿ ਹਰੇਕ ਵਿਅਕਤੀ, ਖ਼ਾਸ ਕਰਕੇ ਕੋਈ ਵੀ ਬਾਲਗ, ਕਾਨੂੰਨ ਦੇ ਦਾਇਰੇ 'ਚ ਰਹਿ ਕੇ ਆਪਣੀ ਪਸੰਦ ਦੇ ਵਿਅਕਤੀ ਨਾਲ ਰਹਿਣ ਦਾ ਅਧਿਕਾਰ ਰੱਖਦਾ ਹੈ | ਇਹ ਪਟੀਸ਼ਨ ਸੰਵਿਧਾਨ ਦੀ ਧਾਰਾ 226 ਦੇ ਤਹਿਤ ਦਾਇਰ ਕੀਤੀ ਗਈ ਸੀ, ਜਿਸ 'ਚ ਜੋੜੇ ਨੇ ਆਪਣੇ ਰਿਸ਼ਤੇਦਾਰਾਂ ਤੋਂ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ | ਪਟੀਸ਼ਨ ਵਿਚ ਕਿਹਾ ਗਿਆ ਕਿ ਦੋਵੇਂ ਸਹਿਮਤੀ ਨਾਲ ਰਿਸ਼ਤੇ 'ਚ ਰਹਿ ਰਹੇ ਹਨ | ਅÏਰਤ ਪਹਿਲਾਂ ਹੀ ਵਿਆਹੀ ਹੋਈ ਹੈ ਪਰ ਇਸ ਵਿਆਹ ਤੋਂ ਉਨ੍ਹਾਂ ਦੇ ਕੋਈ ਬੱਚਾ ਨਹੀਂ ਹੈ, ਜਦੋਂ ਕਿ ਮੁੰਡਾ ਅਜੇ ਵਿਆਹ ਯੋਗ ਉਮਰ ਦਾ ਨਹੀਂ ਹੈ |

ਪਿਛਲੀ ਖ਼ਬਰ ਸੀ.ਐਚ01-ਡੀ. ਸੀ ਸੀਰੀਜ਼ ਦੀ ਈ-ਨਿਲਾਮੀ 'ਚ ਲੱਗੀਆਂ ਕਰੋੜਾਂ ਦੀਆਂ ਬੋਲੀਆਂ ਅਗਲੀ ਖ਼ਬਰ -ਰਾਣਾ ਬਲਾਚੌਰੀਆ ਕਤਲ ਮਾਮਲਾ- ਕੀਮਤੀ ਸਾਮਾਨ ਚੋਰੀ ਸੰਬੰਧੀ ਵੱਖਰੀ ਐਫ. ਆਈ. ਆਰ. ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।