08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

'ਦਾਸਤਾਂ-ਏ-ਸ਼ਹੀਦੀ ਸਾਕੇ' ਰਾਹੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਭੇਟ ਕੀਤੀ ਸ਼ਰਧਾਂਜਲੀ

ਅਜੀਤ ਡੈਸਕ 24-12-2025
ਐੱਸ. ਏ. ਐੱਸ. ਨਗਰ, 23 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿਖੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਦਾਸਤਾਂ-ਏ-ਸ਼ਹੀਦੀ ਸਾਕੇ' ਦੀ ਲੜੀ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਦੌਰਾਨ 'ਦਾਸਤਾਂ-ਏ-ਚਮਕੌਰ' ਦੇ ਸਿਰਲੇਖ ਹੇਠ 'ਦਸਮੇਸ਼ ਪਿਤਾ, ਚਾਰ ਸਾਹਿਬਜ਼ਾਦੇ ਅਤੇ ਸਿੱਖ' ਵਿਸ਼ੇ 'ਤੇ ਪ੍ਰਭਾਵਸ਼ਾਲੀ ਵਿਖਿਆਨ ਨਾਲ ਹੋਈ | ਇਸ ਦੌਰਾਨ ਖ਼ਾਲਸਾ ਪੰਥ ਦੀ ਸਾਜਨਾ ਤੋਂ ਲੈ ਕੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਮਹਾਨ ਸ਼ਹਾਦਤ ਦੀ ਦਾਸਤਾਂ ਬੜੀ ਹੀ ਭਾਵੁਕਤਾ ਨਾਲ ਸਾਂਝੀ ਕੀਤੀ ਗਈ ਅਤੇ ਗੁਰੂ ਸਾਹਿਬਾਨ ਵਲੋਂ ਕੌਮ ਅਤੇ ਸਮੂਹ ਮਨੁੱਖਤਾ ਪ੍ਰਤੀ ਦਰਸਾਈ ਗਈ ਅਟੱਲ ਦਿ੍ੜਤਾ ਨੂੰ ਯਾਦ ਕੀਤਾ ਗਿਆ | ਸ਼ਾਮ ਦੀ ਸਭਾ 'ਚ ਬੜੂ ਸਾਹਿਬ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੇ ਅਨਾਹਦ ਜਥੇ ਵਲੋਂ ਗੁਰੂ ਸਾਹਿਬਾਨ ਵਲੋਂ ਬਖਸ਼ੇ ਰਿਵਾਇਤੀ ਤੰਤੀ ਸਾਜਾਂ ਨਾਲ ਦੋ ਘੰਟੇ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਦੇ ਦੂਜੇ ਦਿਨ ਦੀ ਸ਼ੁਰੂਆਤ 'ਦਾਸਤਾਂ-ਏ-ਸਰਹੰਦ' ਸਿਰਲੇਖ ਹੇਠ 'ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ : ਬਿਖੜੇ ਪੈਂਡੇ ਤੇ ਸ਼ਹੀਦੀਆਂ' ਵਿਸ਼ੇ 'ਤੇ ਭਾਵਪੂਰਨ ਵਿਖਿਆਨ ਨਾਲ ਹੋਈ | ਸਮਾਗਮ ਦੇ ਅੰਤ 'ਚ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਆਪਣੇ ਸੰਬੋਧਨ 'ਚ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਦੀਆਂ ਮਹਾਨ ਸ਼ਹਾਦਤਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਬਦ ਪ੍ਰਮਾਤਮਾ ਨਾਲ ਜੁੜਨ ਦਾ ਸਭ ਤੋਂ ਉੱਤਮ ਜ਼ਰੀਆ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖਸ਼ੀ ਗਈ ਸ਼ਬਦ ਦੀ ਪੂੰਜੀ ਸਾਨੂੰ ਜੀਵਨ 'ਚ ਸਹੀ ਮਾਰਗ 'ਤੇ ਚੱਲਣ ਅਤੇ ਮਨੁੱਖੀ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ |
ਪਿਛਲੀ ਖ਼ਬਰ ਹਮਦਰਦ ਟੀ. ਵੀ. ਦੇ ਐਂਕਰ ਨੂੰ ਅਗਵਾ ਕਰਨ ਦੇ ਮਾਮਲੇ 'ਚ ਨਾਮਜ਼ਦ ਵਿਅਕਤੀ ਦੀ ਜ਼ਮਾਨਤ ਅਰਜ਼ੀ ਰੱਦ ਅਗਲੀ ਖ਼ਬਰ 8 ਮਹੀਨੇ ਦੀ ਗਰਭਵਤੀ ਔਰਤ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ, ਪਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।