08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਪੰਚਕੂਲਾ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਚਕੂਲਾ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਸੱਦੀ ਗਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਪੁਲਿਸ ਕਮਿਸ਼ਨਰ ਸ਼ਿਵਾਸ ਕਵੀਰਾਜ | ਤਸਵੀਰ : ਕਪਿਲ <br/> 24-12-2025
ਪੰਚਕੂਲਾ, 23 ਦਸੰਬਰ (ਕਪਿਲ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੀ ਜਨਮ ਸ਼ਤਾਬਦੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 24 ਦਸੰਬਰ ਨੂੰ ਪੰਚਕੂਲਾ ਦੇ ਐੱਮ. ਡੀ. ਸੀ. ਸਥਿਤ ਅਟਲ ਪਾਰਕ ਵਿਖੇ ਅਟਲ ਜੀ ਦੀ 41 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕਰਨ ਲਈ ਆ ਰਹੇ ਹਨ | ਇਹ ਪ੍ਰੋਗਰਾਮ ਅਟਲ ਬਿਹਾਰੀ ਵਾਜਪਾਈ ਦੀ ਜਨਮ ਸ਼ਤਾਬਦੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਇਆ ਜਾ ਰਿਹਾ ਹੈ | ਇਸ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਲ ਦਿਵਸ ਪ੍ਰੋਗਰਾਮ ਵਿਚ ਹਿੱਸਾ ਲੈਣਗੇ ਅਤੇ 5000 ਜਵਾਨਾਂ ਦੀ ਪਾਸਿੰਗ ਆਊਟ ਪਰੇਡ ਦਾ ਹਿੱਸਾ ਲੈਣਗੇ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ | ਇਸੇ ਲੜੀ ਤਹਿਤ ਅੱਜ ਸ਼ਾਮ ਸਮੇਂ ਪੰਚਕੂਲਾ ਪੁਲਿਸ ਕਮਿਸ਼ਨਰ (ਏ. ਡੀ. ਜੀ. ਪੀ.) ਸ਼ਿਵਾਸ ਕਵੀਰਾਜ ਦੀ ਅਗਵਾਈ ਹੇਠ ਪੁਲਿਸ ਲਾਈਨ ਸਥਿਤ ਜੀ. ਓ. ਮੈੱਸ ਵਿਖੇ ਉੱਚ ਪੱਧਰੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ 'ਚ ਡੀ. ਸੀ. ਪੀ./ਅੱੈਸ. ਪੀ., ਏ. ਸੀ. ਪੀ./ਡੀ. ਐੱਸ. ਪੀ. ਸਮੇਤ ਵੱਖ-ਵੱਖ ਮਹੱਤਵਪੂਰਨ ਰੈਂਕਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਵਾਲੀਆਂ ਥਾਵਾਂ ਅਤੇ ਵੀ. ਵੀ. ਆਈ. ਪੀ. ਮੂਵਮੈਂਟ ਨੂੰ ਧਿਆਨ 'ਚ ਰੱਖਦਿਆਂ ਸੁਰੱਖਿਆ ਦੇ ਹਰ ਪੱਖ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਦੌਰੇ ਮੌਕੇ 10 ਐਸ. ਪੀ./ਡੀ. ਸੀ. ਪੀ. ਰੈਂਕ ਦੇ ਅਧਿਕਾਰੀ, 4 ਐਡੀਸ਼ਨਲ ਐਸ. ਪੀ., 41 ਡੀ. ਅੱੈਸ. ਪੀ./ਏ. ਸੀ. ਪੀ., 90 ਇੰਸਪੈਕਟਰ ਅਤੇ ਲਗਪਗ 2750 ਪੁਲਿਸ ਕਰਮਚਾਰੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ | ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਸ਼ਿਵਾਸ ਕਵੀਰਾਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਰੱਖਿਆ ਵਿਵਸਥਾ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਹਰ ਪੱਧਰ 'ਤੇ ਤਾਲਮੇਲ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਪ੍ਰੋਗਰਾਮ ਦੇ ਸਥਾਨਾਂ, ਰੂਟ ਪਲਾਨ, ਪਾਰਕਿੰਗ, ਟ੍ਰੈਫ਼ਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਐਮਰਜੈਂਸੀ ਵਿਵਸਥਾਵਾਂ ਬਾਰੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਸਪੱਸ਼ਟ ਕੀਤਾ ਕਿ ਪੰਚਕੂਲਾ ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਸੂਬੇ ਦੀਆਂ ਵੱਖ-ਵੱਖ ਪੁਲਿਸ ਰੇਂਜਾਂ, ਕਮਿਸ਼ਨਰੇਟਾਂ ਅਤੇ ਜ਼ਿਲਿ੍ਹਆਂ ਤੋਂ ਵੀ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਡੀ. ਸੀ. ਪੀ. ਪੰਚਕੂਲਾ ਸਿ੍ਸ਼ਟੀ ਗੁਪਤਾ ਨੂੰ ਪੂਰੀ ਸੁਰੱਖਿਆ ਵਿਵਸਥਾ ਦੀ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ |
ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 25 ਪੇਟੀਆਂ ਸਮੇਤ 1 ਮੁਲਜ਼ਮ ਕਾਬੂ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਈ. ਸੀ. ਏ. ਆਈ. ਨਾਲ ਸਮਝੌਤਾ ਸਹੀਬੱਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।