08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 25 ਪੇਟੀਆਂ ਸਮੇਤ 1 ਮੁਲਜ਼ਮ ਕਾਬੂ

ਅਜੀਤ ਡੈਸਕ 24-12-2025
ਐੱਸ. ਏ. ਐੱਸ. ਨਗਰ, 23 ਦਸੰਬਰ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਮਟੌਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 25 ਪੇਟੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਅਜੇ ਕੁਮਾਰ ਵਾਸੀ ਲੋਧੀਪੁਰ (ਸ੍ਰੀ ਅਨੰਦਪੁਰ ਸਾਹਿਬ) ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਅੱੈਚ. ਓ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਇਕ ਪੁਲਿਸ ਪਾਰਟੀ ਆਬਾਕਾਰੀ ਵਿਭਾਗ ਦੀ ਟੀਮ ਸਮੇਤ ਪਿੰਡ ਮਟੌਰ ਦੀ ਸਬਜ਼ੀ ਮੰਡੀ ਵਿਖੇ ਗਸ਼ਤ ਕਰ ਰਹੀ ਸੀ ਅਤੇ ਇਸੇ ਦੌਰਾਨ ਅਧਿਕਾਰੀਆਂ ਨੂੰ ਗੁਪਤ ਸੂਚਨਾ ਮਿਲੀ ਕਿ ਅਜੇ ਨਾਂਅ ਦਾ ਵਿਅਕਤੀ ਆਪਣੀ ਆਈ-20 ਕਾਰ 'ਚ ਨਾਜਾਇਜ਼ ਸ਼ਰਾਬ ਲੋਡ ਕਰਕੇ ਕਿਧਰੇ ਸਪਲਾਈ ਕਰਨ ਲਈ ਜਾ ਰਿਹਾ ਹੈ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਉਕਤ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਨਾਜਾਇਜ਼ ਸ਼ਰਾਬ ਦੀਆਂ 25 ਪੇਟੀਆਂ ਮਾਰਕਾ 999 ਵਿਸਕੀ ਬਰਾਮਦ ਹੋਈਆਂ | ਪੁਲਿਸ ਨੇ ਉਕਤ ਮੁਲਜ਼ਮ ਵਿਰੁੱਧ ਆਬਾਕਾਰੀ ਅਤੇ ਕਰ ਐਕਟ ਦੀ ਧਾਰਾ 61, 1, 14 ਤਹਿਤ ਐੱਫ. ਆਈ. ਆਰ. ਦਰਜ ਕਰਕੇ ਉਸ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਸ਼ਰਾਬ ਸਿਰਫ਼ ਚੰਡੀਗੜ੍ਹ 'ਚ ਵਿਕਣਯੋਗ ਸੀ, ਲਿਹਾਜ਼ਾ ਉਕਤ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਸ਼ਰਾਬ ਕਿਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ |
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਖਿਜ਼ਰਾਬਾਦ ਦੇ ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਪੰਚਕੂਲਾ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।