08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪ੍ਰਾਇਮਰੀ ਸਕੂਲ ਖਿਜ਼ਰਾਬਾਦ ਦੇ ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਅਜੀਤ ਡੈਸਕ 24-12-2025
ਮਾਜਰੀ, 23 ਦਸੰਬਰ (ਕੁਲਵੰਤ ਸਿੰਘ ਧੀਮਾਨ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਰਾਣਾ ਕੁਸ਼ਲਪਾਲ ਵਲੋਂ ਪ੍ਰਾਇਮਰੀ ਸਕੂਲ ਖਿਜ਼ਰਾਬਾਦ ਦੇ 50 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਅਤੇ ਮਿੱਡ-ਡੇ-ਮੀਲ ਤਹਿਤ ਕੰਮ ਕਰਨ ਵਾਲੀਆਂ ਔਰਤਾਂ ਨੂੰ ਸੂਟ ਵੰਡੇ ਗਏ | ਇਸ ਮੌਕੇ ਸਕੂਲ ਸਟਾਫ਼ ਵਲੋਂ ਰਾਣਾ ਕੁਸ਼ਲਪਾਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਲਖਵੀਰ ਸਿੰਘ ਪੰਚ, ਵਿੱਕੀ ਕੁਮਾਰ, ਅਜੇ ਕੁਮਾਰ, ਰਣਜੀਤ ਸਿੰਘ ਪੰਚ, ਨਿੱਕਾ ਸਿੰਘ, ਪਰਮਜੀਤ ਕੌਰ ਤੇ ਮਹੇਸ਼ਵੀਰ ਆਦਿ ਵੀ ਹਾਜ਼ਰ ਸਨ |
ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ
ਲਾਲੜੂ, 23 ਦਸੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ, ਸ਼ਬਦਾਂ ਤੇ ਵਾਰਾਂ ਰਾਹੀਂ ਸ੍ਰੀ ਚਮਕੌਰ ਸਾਹਿਬ ਦੀ ਧਰਤੀ 'ਤੇ ਵੱਡੇ ਸਾਹਿਬਜ਼ਾਦਿਆਂ ਵਲੋਂ ਮੁਗਲਾਂ ਵਿਰੁੱਧ ਲੜੀ ਗਈ ਜੰਗ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕੇ ਦੇ ਦਿ੍ਸ਼ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਐਮ. ਡੀ. ਅਮਰਜੀਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਸਾਕਾ ਸਰਹਿੰਦ ਅਤੇ ਸਾਕਾ ਚਮਕੌਰ ਸਾਹਿਬ 'ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਧਰਮ ਵਿਚ ਪ੍ਰਪੱਕ ਰਹਿਣ ਦੀ ਅਪੀਲ ਕਰਦਿਆਂ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਵਿਰਸੇ ਦਾ ਅਣਮੋਲ ਸਰਮਾਇਆ ਹੁੰਦੇ ਹਨ, ਜਿਨ੍ਹਾਂ ਦੇ ਬਾਰੇ ਸਾਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਅਧਿਆਪਕ ਸਿਓ ਰਾਮ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਵਿੰਦਰ ਕੌਰ, ਪਰਵਿੰਦਰ ਕੌਰ, ਅਰਵਿੰਦ ਕੌਰ, ਮਨੀਸਾ, ਗੁਰਪ੍ਰੀਤ ਕੌਰ, ਜਗਮੋਹਨ ਕੌਰ, ਮਨਪ੍ਰੀਤ ਕੌਰ, ਸਵਿਤਾ ਤੇ ਲਵਲੀਨ ਕੌਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਧਨੌਨੀ ਵਿਖੇ ਡੇਢ ਸਾਲਾ ਬੱਚੇ ਦੀ ਪਾਣੀ ਦੇ ਟੱਪ 'ਚ ਡਿੱਗਣ ਕਰਕੇ ਮੌਤ ਅਗਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 25 ਪੇਟੀਆਂ ਸਮੇਤ 1 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।