07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ-ਮਾਨ <br/>

ਅਜੀਤ ਡੈਸਕ 24-12-2025
ਐੱਸ. ਏ. ਐੱਸ. ਨਗਰ, 23 ਦਸੰਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਕਾਰਜਕਾਰੀ ਪ੍ਰਧਾਨ ਜਥੇ. ਮਨਜੀਤ ਸਿੰਘ ਮਾਨ ਸਮੇਤ ਸਮੁੱਚੀ ਕਮੇਟੀ ਨੇ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਕਮੇਟੀ ਨੇ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੱਟੜਪੰਥੀ ਤੇ ਨਫ਼ਰਤ ਫੈਲਾਉਣ ਵਾਲੇ ਅਨਸਰਾਂ ਦੀਆਂ ਸਰਗਰਮੀਆਂ 'ਤੇ ਰੋਕ ਲਗਾਉਣ ਮੰਗ ਕੀਤੀ ਹੈ | ਇਸ ਬਾਬਤ ਜਥੇ. ਮਨਜੀਤ ਸਿੰਘ ਮਾਨ ਨੇ ਕਿਹਾ ਕਿ ਨਿਊਜ਼ੀਲੈਂਡ ਜੋ ਦੁਨੀਆ ਦੇ ਸਭ ਤੋਂ ਅਮਨ ਪਸੰਦ ਦੇਸ਼ਾਂ 'ਚੋਂ ਇਕ ਮੰਨਿਆ ਜਾਂਦਾ ਹੈ, ਵਿਖੇ ਸਿੱਖ ਭਾਈਚਾਰੇ ਵਲੋਂ ਸ਼ਹੀਦੀ ਦਿਹਾੜਿਆਂ ਦੇ ਸੰਦਰਭ 'ਚ ਸ਼ਾਂਤੀਪੂਰਵਕ ਤਰੀਕੇ ਨਾਲ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਨੂੰ ਉਥੋਂ ਦੇ ਇਕ ਚਰਚਿੱਤ ਤੇ ਵਿਵਾਦਤ ਕੱਟੜਪੰਥੀ ਬ੍ਰਾਇਨ ਤਮਾਕੀ ਦੀ ਅਗਵਾਈ ਵਾਲੇ ਡੈਸਟਨੀ ਗਰੁੱਪ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਕਾਰਨ ਇਸ ਘਟਨਾ ਨੇ ਸਿੱਖ ਭਾਈਚਾਰੇ ਨੂੰ ਗਹਿਰੀ ਚਿੰਤਾ ਤੇ ਰੋਸ ਵਿਚ ਧੱਕ ਦਿੱਤਾ ਹੈ, ਜਦ ਕਿ ਖਾਸ ਤੌਰ 'ਤੇ ਇਸ ਸੰਵੇਦਨਸ਼ੀਲ ਮਾਹੌਲ 'ਚ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਕਿਸੇ ਵੀ ਤਰ੍ਹਾਂ ਦੇ ਟਕਰਾ ਤੋਂ ਪ੍ਰਹੇਜ਼ ਕੀਤਾ ਗਿਆ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਹਿਜ ਪਾਠ ਦੇ ਪਾਏ ਭੋਗ ਅਗਲੀ ਖ਼ਬਰ ਮੁਬਾਰਕਪੁਰ-ਰਾਮਗੜ੍ਹ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।