06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਹਿਜ ਪਾਠ ਦੇ ਪਾਏ ਭੋਗ

ਅਜੀਤ ਡੈਸਕ 24-12-2025
ਚੰਡੀਗੜ੍ਹ, 23 ਦਸੰਬਰ (ਬਲਜਿੰਦਰ ਸਿੰਘ ਹਾਂਡਾ)-ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੈਕਟਰ-35 ਚੰਡੀਗੜ੍ਹ ਵਿਖੇ ਵਿਦਿਆਰਥੀਆਂ ਦੀ ਭਲਾਈ ਹਿੱਤ ਰਖਾਏ ਸਹਿਜ ਪਾਠ ਦਾ ਭੋਗ ਪਾਇਆ | ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਕੀਤਾ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਵਲੋਂ ਅਕਾਦਮਿਕ ਤੇ ਹੋਰਨਾਂ ਖੇਤਰਾਂ 'ਚ ਕੀਤੀਆਂ ਪ੍ਰਾਪਤੀਆਂ ਸਨਮੁੱਖ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਉੱਪਲ ਅਤੇ ਮੈਨੇਜਰ ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਸਕੂਲ ਕਮੇਟੀ ਅਤੇ ਗੁਰਦੁਆਰਾ ਅਸਥਾਪਨ ਕਮੇਟੀ ਸੈਕਟਰ-22 ਚੰਡੀਗੜ੍ਹ ਦੇ ਅਹੁਦੇਦਾਰ ਤੇ ਸਕੂਲ ਸਟਾਫ਼ ਹਾਜ਼ਰ ਰਹੇ | ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ |
ਪਿਛਲੀ ਖ਼ਬਰ ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ-2025 ਨੂੰ ਵਿੱਤ ਵਿਭਾਗ ਨੇ ਦਿੱਤੀ ਮਨਜ਼ੂਰੀ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ-ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।