11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਐਸ. ਜੀ. ਪੀ. ਸੀ. 328 ਸਰੂਪਾਂ ਦੇ ਮਸਲੇ 'ਤੇ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ 'ਤੇ ਕਾਰਵਾਈ ਲਈ ਸਰਕਾਰ ਦਾ ਸਹਿਯੋਗ ਕਰੇ-ਸੰਧਵਾਂ

ਅਜੀਤ ਡੈਸਕ 26-12-2025
ਚੰਡੀਗੜ੍ਹ, 25 ਦਸੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਗੰਭੀਰ ਮਸਲੇ 'ਤੇ ਸਿੱਖ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਚ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਤੇ ਉਨ੍ਹਾਂ ਦੇ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਲਈ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਵੇ | ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕ ਪਾਵਨ ਸਰੂਪ ਦੇ ਅੰਗ ਗਲੀਆਂ 'ਚ ਖਿਲਾਰੇ ਜਾਣ ਦੀ ਘਟਨਾ ਨੇ ਸੰਸਾਰ ਭਰ ਦੀ ਸਿੱਖ ਸੰਗਤ ਨੂੰ ਧੁਰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ ਸੀ, ਤਾਂ ਫਿਰ 328 ਸਰੂਪਾਂ ਦੇ ਮਸਲੇ 'ਚ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਦਾ ਵਿਰੋਧ ਐਸ. ਜੀ. ਪੀ. ਸੀ. ਵਲੋਂ ਕਿਉਂ ਕੀਤਾ ਜਾ ਰਿਹਾ ਹੈ | ਸਪੀਕਰ ਨੇ ਦੋਸ਼ ਲਗਾਇਆ ਕਿ ਐਸ. ਜੀ. ਪੀ. ਸੀ. ਪੰਜਾਬ ਸਰਕਾਰ ਵਲੋਂ 328 ਸਰੂਪਾਂ ਦੇ ਮਸਲੇ 'ਚ ਦਰਜ ਕੀਤੀ ਐਫ. ਆਈ. ਆਰ. ਸੰਬੰਧੀ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਸਿੱਖ ਧਾਰਮਿਕ ਮਸਲਿਆਂ 'ਚ ਦਖ਼ਲ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਐਸ. ਜੀ. ਪੀ. ਸੀ. ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਿਖ਼ਰ 328 ਪਾਵਨ ਸਰੂਪ ਕਿੱਥੇ ਗਏ |

ਪਿਛਲੀ ਖ਼ਬਰ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਅਗਲੀ ਖ਼ਬਰ ਅੰਧੇਰਾ ਛੱਟੇਗਾ, ਸੂਰਜ ਨਿਕਲੇਗਾ, ਪੰਜਾਬ 'ਚ ਵੀ ਖਿੱਲੇਗਾ 'ਕਮਲ'–ਅਸ਼ਵਨੀ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।