10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

'ਯੁੱਧ ਨਸ਼ਿਆਂ ਵਿਰੁੱਧ' 299ਵੇਂ ਦਿਨ 115 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 26-12-2025
ਚੰਡੀਗੜ੍ਹ, 25 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 285 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ 'ਚ 87 ਐਫ. ਆਈ. ਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ | ਇਸ ਨਾਲ 299 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ 41,775 ਹੋ ਗਈ ਹੈ | ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 268 ਗ੍ਰਾਮ ਹੈਰੋਇਨ, 1860 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 6700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ 'ਚ 285 ਛਾਪੇ ਮਾਰੇ ਹਨ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 276 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ | ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
ਦਸਮੇਸ਼ ਆਈ ਸੈਂਟਰ ਮੁੱਲਾਂਪੁਰ ਵਿਖੇ ਮੈਡੀਕਲ ਜਾਂਚ ਕੈਂਪ ਭਲਕੇ
ਮੁੱਲਾਂਪੁਰ ਗਰੀਬਦਾਸ, 25 ਦਸੰਬਰ (ਖੈਰਪੁਰ)-ਦਸਮੇਸ਼ ਆਈ ਸੈਂਟਰ ਮੁੱਲਾਂਪੁਰ ਗਰੀਬਦਾਸ ਵਿਖੇ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਸਮਰਪਿਤ ਅੱਖਾਂ, ਦੰਦਾਂ ਤੇ ਜਰਨਲ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਹਸਪਤਾਲ ਦੇ ਇੰਚਾਰਜ ਡਾ. ਬਲਜਿੰਦਰ ਕੌਰ ਮਾਵੀ ਨੇ ਦੱਸਿਆ ਕਿ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਰਿਵਾਰ ਸਮੇਤ ਸਮੁੱਚੇ ਸਿੰਘਾਂ-ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਹ ਕੈਂਪ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 4 ਵਜੇ ਤੱਕ ਲਗਾਇਆ ਜਾਵੇਗਾ, ਜਿਸ ਦੌਰਾਨ ਸੈਕਟਰ-16 ਚੰਡੀਗੜ੍ਹ ਹਸਪਤਾਲ ਦੇ ਸੇਵਾ-ਮੁਕਤ ਸੀਨੀਅਰ ਡਾਕਟਰ ਦੀ ਅਗਵਾਈ ਵਾਲੀ ਟੀਮ ਵਲੋਂ ਜਰਨਲ ਬਿਮਾਰੀਆਂ ਜਿਵੇਂ ਕਿ ਬੀ. ਪੀ, ਸ਼ੂਗਰ, ਸਾਹ ਦੀ ਬਿਮਾਰੀ, ਜੋੜਾਂ ਦੇ ਦਰਦ ਤੇ ਲੀਵਰ ਦੀ ਬਿਮਾਰੀ ਆਦਿ ਸੰਬੰਧੀ ਮੁਫ਼ਤ ਜਾਂਚ ਕੀਤੀ ਜਾਵੇਗੀ | ਕੈਂਪ 'ਚ ਚਿੱਟੇ ਮੋਤੀਏ ਦੇ ਇਲਾਜ ਸਮੇਤ ਹੋਰ ਜਨਰਲ ਬਿਮਾਰੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਦਵਾਈਆਂ ਵੀ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਖਿਜ਼ਰਾਬਾਦ ਦੇ ਪ੍ਰਾਇਮਰੀ ਸਕੂਲ ਅੱਗੇ ਬਣੇ ਕੂੜੇ ਦੇ ਡੰਪ 'ਚ ਅੱਗ ਲਗਾਏ ਜਾਣ ਕਾਰਨ ਫੈਲ ਰਿਹਾ ਪ੍ਰਦੂਸ਼ਣ <br/> ਅਗਲੀ ਖ਼ਬਰ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।