19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

24 ਸਾਲਾ ਨੌਜਵਾਨ ਲੜਕੀ ਲਾਪਤਾ ਹੋਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 28-12-2025
ਡੇਰਾਬੱਸੀ, 27 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਅਧੀਨ ਪੈਂਦੇ ਪਿੰਡ ਭਗਵਾਨਪੁਰ ਤੋਂ ਇਕ 24 ਸਾਲਾ ਨੌਜਵਾਨ ਲੜਕੀ ਦੇ ਭੇਦਭਰੇ ਹਾਲਾਤਾਂ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ 24 ਸਾਲਾ ਲੜਕੀ ਬਲਾਕ ਮਾਜਰੀ ਤੋਂ ਡੇਰਾਬੱਸੀ ਬਲਾਕ ਦੇ ਇਕ ਪਿੰਡ 'ਚ ਆਪਣੀ ਮਾਸੀ ਕੋਲ ਰਹਿ ਰਹੀ ਸੀ | 7 ਨਵੰਬਰ 2025 ਨੂੰ ਉਹ ਬਿਨਾਂ ਕਿਸੇ ਨੂੰ ਕੁਝ ਦੱਸੇ ਘਰੋਂ ਕਿਧਰੇ ਚਲੀ ਗਈ, ਜੋ ਕਿ ਮੁੜ ਘਰ ਨਹੀਂ ਪਰਤੀ | ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਆਪਣੇ ਪੱਧਰ 'ਤੇ ਉਸ ਦੀ ਕਾਫ਼ੀ ਭਾਲ ਕੀਤੀ ਗਈ, ਪਰ ਲੜਕੀ ਬਾਰੇ ਕੋਈ ਸੁਰਾਗ ਨਹੀਂ ਮਿਲਿਆ | ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਨ੍ਹਾਂ ਦੀ ਧੀ ਨੂੰ ਜ਼ਬਰੀ ਹਿਰਾਸਤ 'ਚ ਰੱਖਿਆ ਗਿਆ ਹੈ | ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ 'ਆਪ' ਸੰਮਤੀ ਚੋਣਾਂ ਵਾਂਗ ਸ਼ਹਿਰੀ ਚੋਣ ਵੀ ਲੁੱਟਣਾ ਚਾਹੁੰਦੀ ਹੈ-ਸਾਬਕਾ ਮੰਤਰੀ ਕੰਗ <br/> ਅਗਲੀ ਖ਼ਬਰ ਚੰਡੀਗੜ੍ਹ ਦੇ ਪੋਸ਼ ਇਲਾਕੇ 'ਚੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।