19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਵਿਧਾਇਕ ਰੰਧਾਵਾ ਨੇ ਗੁੱਗਾ ਮਾੜੀ ਦਰਬਾਰ 'ਚ ਟੇਕਿਆ ਮੱਥਾ <br/>

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਰਾਜਬੀਰ ਸਿੰਘ <br/> 28-12-2025
ਲਾਲੜੂ, 27 ਦਸੰਬਰ (ਰਾਜਬੀਰ ਸਿੰਘ)-ਲਾਲੜੂ ਸਥਿਤ ਗੁੱਗਾ ਮਾੜੀ ਦਰਬਾਰ ਵਿਖੇ ਸਾਲਾਨਾ ਭੰਡਾਰੇ ਤੇ ਜਾਗਰਣ ਦੇ ਸੁਭ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੱਥਾ ਟੇਕਿਆ ਅਤੇ ਹਲਕਾ ਵਾਸੀਆਂ ਦੀ ਖੁਸਹਾਲੀ ਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਇਸ ਮੌਕੇ ਲਾਲੜੂ ਗੁੱਗਾ ਮਾੜੀ ਦੀ ਗੱਦੀ ਦੇ ਭਗਤ ਟੋਨੀ ਲਾਲ ਸ਼ਰਮਾ, ਲਾਲੜੂ ਨਗਰ ਕੌਂਸਲ ਪ੍ਰਧਾਨ ਸਤੀਸ਼ ਰਾਣਾ ਸਮੇਤ ਕੌਂਸਲਰ ਤੇ 'ਆਪ' ਆਗੂਆਂ ਨੇ ਹਾਜ਼ਰੀ ਲਗਵਾਈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਪ੍ਰੋਗਰਾਮ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੋਗਰਾਮ ਜਿਥੇ ਮਨੁੱਖਤਾ ਦੀ ਸੇਵਾ ਕਰਨ ਦੀ ਭਾਵਨਾ ਪੈਦਾ ਕਰਦੇ ਹਨ, ਉਥੇ ਹੀ ਸਾਨੂੰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ ਦਾ ਸੱਦਾ ਦਿੰਦੇ ਹਨ | ਇਸ ਮੌਕੇ ਉਨ੍ਹਾਂ ਗੁੱਗਾ ਮਾੜੀ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਨੂੰ ਸੇਧ ਦੇਣ ਲਈ ਧਾਰਮਿਕ ਪ੍ਰੋਗਰਾਮ ਕਰਵਾਉਣੇ ਅਤਿ ਜ਼ਰੂਰੀ ਹਨ | ਉਨ੍ਹਾਂ ਸਾਰਿਆਂ ਨੂੰ ਆਪੋ-ਆਪਣੇ ਧਰਮ ਵਿਚ ਪਰਪੱਕ ਰਹਿਣ ਦਾ ਸੱਦਾ ਦਿੰਦਿਆਂ ਸਮਾਜ ਵਿਚ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਪ੍ਰਬੰਧਕਾਂ ਵਲੋਂ ਵਿਧਾਇਕ ਰੰਧਾਵਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਪ੍ਰੋਗਰਾਮ ਵਿਚ ਪੁੱਜਣ 'ਤੇ ਧੰਨਵਾਦ ਕੀਤਾ | ਇਸ ਮੌਕੇ ਵੱਡੀ ਗਿਣਤੀ ਗੁੱਗਾ ਮਾੜੀ ਦੇ ਪ੍ਰਬੰਧਕ ਤੇ ਸ਼ਰਧਾਲੂ ਹਾਜ਼ਰ ਸਨ |

ਪਿਛਲੀ ਖ਼ਬਰ ਲਿਟਲ ਏਾਜਲਸ ਸਕੂਲ ਵਿਖੇ ਸਮਾਗਮ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ 'ਆਪ' ਸੰਮਤੀ ਚੋਣਾਂ ਵਾਂਗ ਸ਼ਹਿਰੀ ਚੋਣ ਵੀ ਲੁੱਟਣਾ ਚਾਹੁੰਦੀ ਹੈ-ਸਾਬਕਾ ਮੰਤਰੀ ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।