11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਿਖੇ ਕਾਵਿ-ਸੰਗ੍ਰਹਿ 'ਜ਼ਿੰਦਗੀ ਦੇ ਵਰਕੇ' ਲੋਕ-ਅਰਪਣ <br/>

ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰੋ. ਕੇਵਲਜੀਤ ਸਿੰਘ ਕੰਵਲ ਦੇ ਕਾਵਿ-ਸੰਗ੍ਰਹਿ 'ਜ਼ਿੰਦਗੀ ਦੇ ਵਰਕੇ' ਨੂੰ ਲੋਕ-ਅਰਪਣ ਕਰਦੀਆਂ ਹੋਈਆਂ ਪ੍ਰਧਾਨਗੀ ਮੰਡਲ 'ਚ ਸ਼ਾਮਿਲ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 31-12-2025
ਐੱਸ. ਏ. ਐੱਸ. ਨਗਰ, 30 ਦਸੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਿਖੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਦੇ ਸਹਿਯੋਗ ਨਾਲ ਪ੍ਰੋ. ਕੇਵਲਜੀਤ ਸਿੰਘ ਕੰਵਲ ਦਾ ਕਾਵਿ-ਸੰਗ੍ਰਹਿ 'ਜ਼ਿੰਦਗੀ ਦੇ ਵਰਕੇ' ਲੋਕ-ਅਰਪਣ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਸੇਵਾ-ਮੁਕਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵਲੋਂ ਕੀਤੀ ਗਈ, ਜਦਕਿ ਪ੍ਰਧਾਨਗੀ ਮੰਡਲ 'ਚ ਪਿ੍ੰ. ਬਹਾਦਰ ਸਿੰਘ ਗੋਸਲ ਪ੍ਰਧਾਨ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਰਾਜਵਿੰਦਰ ਸਿੰਘ ਗੱਡੂ ਪ੍ਰਧਾਨ ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਸ਼ਾਮਿਲ ਸਨ | ਸਮਾਗਮ ਦਾ ਆਗਾਜ਼ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਹੋਇਆ, ਉਪਰੰਤ ਡਾ. ਦਰਸ਼ਨ ਕੌਰ ਖੋਜ ਅਫ਼ਸਰ ਵਲੋਂ ਹਾਜ਼ਰੀਨਾਂ ਨੂੰ ਜੀ ਆਇਆ ਆਖਦਿਆਂ ਸਮਾਗਮ ਦੀ ਰੂਪ-ਰੇਖਾ ਸਾਂਝੀ ਕੀਤੀ ਗਈ | ਇਸ ਤੋਂ ਬਾਅਦ ਸਮੁੱਚੇ ਪ੍ਰਧਾਨਗੀ ਮੰਡਲ ਵਲੋਂ 'ਜ਼ਿੰਦਗੀ ਦੇ ਵਰਕੇ' ਕਾਵਿ-ਸੰਗ੍ਰਹਿ ਨੂੰ ਲੋਕ-ਅਰਪਣ ਕੀਤਾ ਗਿਆ | ਇਸ ਮੌਕੇ ਵਿਚਾਰ-ਚਰਚਾ 'ਚ ਭਾਗ ਲੈਂਦਿਆਂ ਡਾ. ਦਵਿੰਦਰ ਸਿੰਘ ਬੋਹਾ ਨੇ ਕਿਹਾ ਕਿ 'ਜ਼ਿੰਦਗੀ ਦੇ ਵਰਕੇ' ਕਾਵਿ-ਸੰਗ੍ਰਹਿ ਵਿਚ ਜੀਵਨ ਦੇ ਸੁੱਖ-ਦੁੱਖ, ਸੰਘਰਸ਼, ਆਸ਼ਾ-ਨਿਰਾਸ਼ਾ, ਪ੍ਰੇਮ ਅਤੇ ਹੋਰ ਸੰਵੇਦਨਸ਼ੀਲ ਭਾਵਾਂ ਨੂੰ ਬੜੀ ਸਾਦਗੀ, ਗਹਿਰਾਈ ਤੇ ਸਚਾਈ ਨਾਲ ਪ੍ਰਗਟ ਕੀਤਾ ਗਿਆ ਹੈ, ਜਦਕਿ ਪਿ੍ੰ. ਬਹਾਦਰ ਸਿੰਘ ਗੋਸਲ ਨੇ ਕਿਹਾ ਕਿ ਇਸ ਪੁਸਤਕ ਵਿਚਲੀ ਹਰ ਕਵਿਤਾ ਜ਼ਿੰਦਗੀ ਦੇ ਕਿਸੇ ਨਾ ਕਿਸੇ ਵਰਕੇ ਨੂੰ ਖੋਲ੍ਹ ਕੇ ਸਾਡੇ ਸਾਹਮਣੇ ਰੱਖ ਦਿੰਦੀ ਹੈ, ਜਿਥੇ ਪਾਠਕ ਆਪਣੇ ਅਨੁਭਵਾਂ ਦਾ ਪਰਛਾਵਾਂ ਵੀ ਵੇਖ ਸਕਦਾ ਹੈ | ਇਸ ਮੌਕੇ ਰਾਜਵਿੰਦਰ ਸਿੰਘ ਗੱਡੂ, ਰਾਜ ਕੁਮਾਰ ਸਾਹੋਵਾਲੀਆ ਸਾਬਕਾ ਡਿਪਟੀ ਡਾਇਰੈਕਟਰ, ਬਲਕਾਰ ਸਿੰਘ ਸਿੱਧੂ, ਪਾਲ ਅਜਨਬੀ ਅਤੇ ਸਰਬਜੀਤ ਸਿੰਘ ਨੇ ਕਾਵਿ-ਸੰਗ੍ਰਹਿ ਬਾਰੇ ਕੀਮਤੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪ੍ਰੋ. ਕੇਵਲਜੀਤ ਸਿੰਘ ਕੰਵਲ ਨੇ ਵਿਚਾਰ-ਚਰਚਾ ਦੌਰਾਨ ਪ੍ਰਗਟਾਏ ਵਿਚਾਰਾਂ ਨਾਲ ਸਹਿਮਤੀ ਜਤਾਉਂਦਿਆਂ ਆਪਣੀਆਂ ਕਈ ਕਵਿਤਾਵਾਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ | ਸਮਾਗਮ ਦੌਰਾਨ ਮੰਚ ਦਾ ਸੰਚਾਲਨ ਰਾਜ ਕੁਮਾਰ ਸਾਹੋਵਾਲੀਆ ਵਲੋਂ ਬਾਖ਼ੂਬੀ ਕੀਤਾ ਗਿਆ | ਅੰਤ 'ਚ ਆਏ ਮਹਿਮਾਨਾਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਮੇਲ ਸਿੰਘ, ਰਜਿੰਦਰ ਕੌਰ, ਹਰਵਿੰਦਰ ਕੌਰ, ਬਲਵਿੰਦਰ ਸਿੰਘ ਤੇ ਮਨਜੀਤ ਸਿੰਘ ਸਮੇਤ ਸਟੈਨੋਗ੍ਰਾਫ਼ੀ ਦੇ ਸਿਖਿਆਰਥੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵਿੱਦਿਅਕ ਯਾਤਰਾ <br/> ਅਗਲੀ ਖ਼ਬਰ ਡੇਰਾਬੱਸੀ ਦੇ ਪਿੰਡ ਪੰਡਵਾਲਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।