11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵਿੱਦਿਅਕ ਯਾਤਰਾ <br/>

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ-40 ਸੀ ਦੇ ਵਿੱਦਿਅਕ ਯਾਤਰਾ 'ਤੇ ਵਿਦਿਆਰਥੀਆਂ ਨਾਲ ਸਾਂਝੀ ਤਸਵੀਰ | ਤਸਵੀਰ : ਕਮਲਜੀਤ ਸਿੰਘ <br/> 31-12-2025
ਚੰਡੀਗੜ੍ਹ, 30 ਦਸੰਬਰ (ਸੁਖਵਿੰਦਰ ਸਿੰਘ ਸ਼ਾਨ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ-40ਸੀ ਚੰਡੀਗੜ੍ਹ ਵਲੋਂ ਸਾਇੰਸ ਪੋਰੀਅਮ ਕਲੱਬ ਦੇ ਪੰਜਵੀਂ ਤੋਂ ਅੱਠਵੀਂ ਜਮਾਤਾਂ ਦੇ ਕਰੀਬ 150 ਵਿਦਿਆਰਥੀਆਂ ਦੀ ਐਨਰਜੀ ਪਾਰਕ ਵਿਖੇ ਵਿੱਦਿਅਕ ਯਾਤਰਾ ਕਰਵਾਈ ਗਈ | ਸਕੂਲ ਦੀ ਪਿੰ੍ਰਸੀਪਲ ਸ਼ਮਾ ਕੂਕਲ ਨੇ ਦੱਸਿਆ ਕਿ ਇਹ ਯਾਤਰਾ ਸਾਇੰਸ ਪ੍ਰਚਲਨ ਪ੍ਰੋਗਰਾਮ ਦੇ ਅਧੀਨ ਸਾਇੰਸ ਅਤੇ ਤਕਨਾਲੋਜੀ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਦਾ ਉਦੇਸ ਵਿਦਿਆਰਥੀਆਂ ਅੰਦਰ ਵਿਗਿਆਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਦੱਸਿਆ ਕਿ ਐਨਰਜੀ ਪਾਰਕ ਦੀ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਇਕ ਘਰ ਦੇਖਿਆ, ਜਿਹੜਾ ਕਿ ਪੂਰੀ ਤਰ੍ਹਾਂ ਸੂਰਜੀ
ਊਰਜਾ 'ਤੇ ਨਿਰਭਰ ਹੈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਬਾਇਓ ਗੈਸ ਪਲਾਂਟ, ਐਕਸਰਸਾਈਜਿੰਗ ਸਾਈਕਲ, ਸੋਲਰ ਕਾਰ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਲਾਈਡਜ਼ ਵੀ ਦੇਖੀਆਂ | ਵਿਦਿਆਰਥੀਆਂ ਨੇ ਨਵਿਆਉਣਯੋਗ ਊਰਜਾ ਦੇ ਸਰੋਤ ਸੂਰਜੀ ਊਰਜਾ ਅਤੇ ਪਾਣੀ ਊਰਜਾ ਦੇ ਮਹੱਤਵ ਨੂੰ ਸਮਝ ਕੇ ਆਪਣੇ ਗਿਆਨ 'ਚ ਭਰਪੂਰ ਵਾਧਾ ਕੀਤਾ | ਪਿੰ੍ਰ. ਸ਼ਮਾ ਕੂਕਲ ਨੇ ਦੱਸਿਆ ਕਿ ਅਜਿਹੀਆਂ ਵਿੱਦਿਅਕ ਯਾਤਰਾਵਾਂ ਵਿਦਿਆਰਥੀਆਂ ਲਈ ਸਿੱਖਣ ਅਤੇ ਸਮਝਣ 'ਚ ਲਾਹੇਵੰਦ ਹੁੰਦੀਆਂ ਹਨ, ਇਸ ਲਈ ਹਰ ਸਾਲ ਵਿਦਿਆਰਥੀਆਂ ਨੂੰ ਵੱਖ-ਵੱਖ ਥਾਵਾਂ ਦੀ ਯਾਤਰਾ ਕਰਾਈ ਜਾਂਦੀ ਹੈ |

ਪਿਛਲੀ ਖ਼ਬਰ ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਨਿਗਮ ਹਾਊਸ ਮੀਟਿੰਗ ਦੌਰਾਨ ਮੇਅਰ ਦੇ ਕਾਰਜਕਾਲ ਤੋਂ ਲੈ ਕੇ ਕਈ ਮਸਲਿਆਂ 'ਤੇ ਕੀਤੀ ਚਰਚਾ... ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਿਖੇ ਕਾਵਿ-ਸੰਗ੍ਰਹਿ 'ਜ਼ਿੰਦਗੀ ਦੇ ਵਰਕੇ' ਲੋਕ-ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।