11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੜਕ ਹਾਦਸੇ ਦੌਰਾਨ ਮਹਿਲਾ ਦੀ ਮੌਤ

ਅਜੀਤ ਡੈਸਕ 31-12-2025
ਖਰੜ, 30 ਦਸੰਬਰ (ਜੰਡਪੁਰੀ)-ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਪਿੰਡ ਰੁੜਕੀ ਪੁਖਤਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਮਹਿਲਾ ਦੀ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਕਰਮਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਪਿੰਡ ਰੁੜਕੀ ਪੁਖਤਾ ਵਜੋਂ ਹੋਈ ਹੈ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਕਰਮਜੀਤ ਕੌਰ ਆਪਣੀ ਬੇਟੀ ਸਮੇਤ ਸੜਕ ਪਾਰ ਕਰਨ ਲਈ ਸੜਕ ਕਿਨਾਰੇ ਖੜ੍ਹੀ ਸੀ ਅਤੇ ਇਸੇ ਦੌਰਾਨ ਘੜੂੰਆਂ ਸਾਈਡ ਤੋਂ ਆਏ ਇਕ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਕਰਮਜੀਤ ਕੌਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਉਸ ਨੂੰ ਇਲਾਜ਼ ਲਈ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਖਰੜ ਵਿਖੇ ਪਹੁੰਚਾਇਆ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਵਲੋਂ ਇਸ ਮਾਮਲੇ 'ਚ ਮਿ੍ਤਕਾ ਦੇ ਪਤੀ ਵਿਜੇ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ |

ਪਿਛਲੀ ਖ਼ਬਰ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸੰਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾ... ਅਗਲੀ ਖ਼ਬਰ ਦਸਮੀ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।