11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮੁਹਾਲੀ ਦੇ ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਸਰਕਾਰ ਵਲੋਂ ਦਿੱਤੀ ਗਈ ਵੱਡੀ ਰਾਹਤ

ਅਜੀਤ ਡੈਸਕ 31-12-2025
ਐੱਸ. ਏ. ਐੱਸ. ਨਗਰ, 30 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸਥਾਨਕ ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਨਹਾਂਸਮੈਂਟ ਰਾਸ਼ੀ 3164 ਰੁ. ਤੋਂ ਘਟਾ ਕੇ 2325 ਰੁ. ਪ੍ਰਤੀ ਮੀਟਰ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਗਮਾਡਾ ਨੇ ਸੈਕਟਰ 76 ਤੋਂ 80 ਦੇ ਵਸਨੀਕਾਂ ਨੂੰ ਸਾਲ 2007-08, ਸਾਲ 2010 ਤੇ ਫ਼ਿਰ ਸਾਲ 2012 'ਚ ਡਰਾਅ ਕੱਢ ਕੇ ਪਲਾਟ ਅਲਾਟ ਕੀਤੇ ਗਏ ਸਨ ਅਤੇ ਗਮਾਡਾ ਵਲੋਂ ਜ਼ਮੀਨ ਐਕਵਾਇਰ ਨਹੀਂ ਕੀਤੀ ਗਈ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਅਦਾਲਤੀ ਚਾਰਜ ਦੇ ਚਲਦਿਆਂ ਪਲਾਟ ਧਾਰਕਾਂ ਨੂੰ ਸਾਲ 2022 'ਚ ਮੁਹਾਲੀ ਦੇ ਇਨ੍ਹਾਂ ਇਲਾਕਿਆਂ ਨੂੰ ਸਿੱਧਾ ਹੀ ਨੋਟਿਸ ਕੱਢ ਦਿੱਤਾ ਸੀ ਅਤੇ ਉਸ ਤੋਂ ਬਾਅਦ ਅਕਾਲੀ ਤੇ ਕਾਂਗਰਸੀਆਂ ਨੇ 7680 ਅਲਾਟੀਆਂ ਦੀ ਫਾਈਲ ਨੂੰ ਦਬਾ ਕੇ ਰੱਖਿਆ, ਜਿਸ ਕਾਰਨ ਲੋਕਾਂ ਨੂੰ ਦੋ ਤੋਂ ਤਿੰਨ ਗੁਣਾ ਵਿਆਜ਼ ਭਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਸੀ | ਇਸ ਮਾਮਲੇ 'ਚ ਪੰਜਾਬ ਕੈਬਨਿਟ ਵਲੋਂ ਲਏ ਗਏ ਫ਼ੈਸਲੇ ਬਾਬਤ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਮੁਹਾਲੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਸ਼ੁਰੂ ਤੋਂ ਵਚਨਬੱਧ ਹਨ ਤੇ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ, ਪਰ ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਪਿਛਲੇ ਸਮੇਂ ਦੌਰਾਨ ਲਏ ਗਏ ਪਲਾਟਾਂ ਨੂੰ ਲੈ ਕੇ ਵੱਡੀ ਰਕਮ ਵਿਆਜ਼ ਦੇ ਰੂਪ 'ਚ ਭਰਨੀ ਪੈ ਰਹੀ ਸੀ, ਜਿਸ ਸੰਬੰਧੀ ਕਈ ਵਾਰ ਮੀਟਿੰਗਾਂ ਹੋਈਆਂ ਅਤੇ ਜਦੋਂ ਉਨ੍ਹਾਂ ਨੇ ਇਹ ਮਾਮਲਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ 'ਚ ਲਿਆਂਦਾ ਤਾਂ ਉਨ੍ਹਾਂ ਨੇ ਇਸ ਮਸਲੇ ਨੂੰ ਅੱਜ ਕੈਬਨਿਟ ਦੀ ਮੀਟਿੰਗ 'ਚ ਰੱਖ ਕੇ ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਵੱਡੀ ਰਾਹਤ ਦਿੱਤੀ | ਉਨ੍ਹਾਂ ਕਿਹਾ ਕਿ ਉਹ ਇਨਹਾਂਸਮੈਂਟ ਦੀ ਰਕਮ ਨੂੰ ਹੋਰ ਘਟਾਉਣ ਲਈ ਮੁੱਖ ਮੰਤਰੀ ਨਾਲ ਮੁੜ ਗੱਲਬਾਤ ਕਰਨਗੇ |
ਪਿਛਲੀ ਖ਼ਬਰ ਹੈਬਤਪੁਰ 'ਚ 220 ਕੇ. ਵੀ. ਬਿਜਲੀ ਲਾਈਨ ਦਾ ਮਾਮਲਾ ਗਰਮਾਇਆ, ਕਿਸਾਨ ਮੁਆਵਜ਼ੇ ਦੀ ਮੰਗ 'ਤੇ ਅੜੇ <br/> ਅਗਲੀ ਖ਼ਬਰ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸੰਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।