10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਵੱਖ-ਵੱਖ ਨਗਰ ਕੌਂਸਲਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ

ਅਜੀਤ ਡੈਸਕ 31-12-2025
ਜ਼ੀਰਕਪੁਰ, 30 ਦਸੰਬਰ (ਮਨਿੰਦਰ ਸਿੰਘ)-12 ਜਨਵਰੀ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਸੰਬੰਧੀ ਮੰਗਲਵਾਰ ਨੂੰ ਜ਼ੀਰਕਪੁਰ ਨਗਰ ਕੌਂਸਲ ਵਿਚ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਇਕ ਇਕੱਤਰਤਾ ਕਮੇਟੀ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮੁਹਾਲੀ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਨੇ ਭਾਗ ਲਿਆ | ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦਾ ਸਮੂਹ ਕਲੈਰੀਕਲ ਤੇ ਸਫ਼ਾਈ ਸੇਵਕ ਯੂਨੀਅਨ ਦਾ ਸਟਾਫ ਵੀ ਹਾਜ਼ਰ ਰਿਹਾ | ਇਸ ਮੌਕੇ ਵੱਖ-ਵੱਖ ਨਗਰ ਕੌਂਸਲਾਂ ਦੇ ਪ੍ਰਧਾਨਾਂ ਨੇ ਨਗਰ ਕੌਂਸਲਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਆਪਣੇ-ਆਪਣੇ ਵਿਚਾਰ ਰੱਖੇ | ਇਸ ਮੌਕੇ ਸਮੂਹ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਰਪ੍ਰਸਤ ਸੈਣੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੀ 12 ਜਨਵਰੀ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਸਰਕਾਰ ਦੀ ਹੋਵੇਗੀ | ਇਸ ਮੌਕੇ ਉਨ੍ਹਾਂ ਵੱਖ-ਵੱਖ ਨਗਰ ਕੌਂਸਲਾਂ ਤੋਂ ਆਏ ਨੁਮਾਇੰਦਿਆਂ ਨਾਲ 12 ਜਨਵਰੀ ਦੀ ਹੋਣ ਵਾਲੀ ਮੀਟਿੰਗ ਸੰਬੰਧੀ ਵਿਚਾਰ ਵਟਾਂਦਰਾ ਵੀ ਕੀਤਾ | ਇਸ ਮੀਟਿੰਗ ਵਿਚ ਜੀ. ਐਮ. ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਮੁਹਾਲੀ, ਪ੍ਰਦੀਪ ਕੁਮਾਰ ਸੂਦ ਜ਼ਿਲ੍ਹਾ ਚੇਅਰਮੈਨ, ਹਰਪ੍ਰੀਤ ਸਿੰਘ ਖਟੜਾ ਜ਼ਿਲ੍ਹਾ ਪ੍ਰਧਾਨ ਰੋਪੜ, ਰਵਿੰਦਰ ਪਾਲ ਸਿੰਘ ਜ਼ਿਲ੍ਹਾ ਸਕੱਤਰ, ਵਿਨੋਦ ਚੁੱਗ ਉਪ ਪ੍ਰਧਾਨ ਪੰਜਾਬ ਏਟਕ, ਪ੍ਰਵੀਨ ਕੁਮਾਰ ਯੂਨੀਅਨ ਪ੍ਰਧਾਨ ਲਾਲੜੂ, ਰਾਜੇਸ਼ ਕੁਮਾਰ ਯੂਨੀਅਨ ਪ੍ਰਧਾਨ ਲਾਲੜੂ, ਪਵਨ ਗੁਡਿਆਲ ਸੂਬਾ ਸਕੱਤਰ, ਮੋਹਨ ਸਿੰਘ ਸੂਬਾ ਮੀਤ ਪ੍ਰਧਾਨ, ਰੋਹਿਤ ਕੁਮਾਰ ਯੂਨੀਅਨ ਪ੍ਰਧਾਨ ਬਨੂੰੜ, ਨਰੇਸ਼ ਕੁਮਾਰ ਜੂਨੀਅਰ ਪ੍ਰਧਾਨ ਨਵਾਂਗਰਾਓਾ, ਅਜੀਤ ਕੁਮਾਰ ਯੂਨੀਅਨ ਪ੍ਰਧਾਨ ਨਗਰ ਨਿਗਮ ਮੁਹਾਲੀ, ਦਿਆਨੰਦ ਯੂਨੀਅਨ ਪ੍ਰਧਾਨ ਨਗਰ ਨਿਗਮ ਮੁਹਾਲੀ ਤੋਂ ਇਲਾਵਾ ਨਗਰ ਕੌਂਸਲ ਜ਼ੀਰਕਪੁਰ ਦੇ ਯੂਨੀਅਨ ਮੈਂਬਰ ਤੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ |
ਪਿਛਲੀ ਖ਼ਬਰ ਜੇ.ਐਸ.ਡਬਲਿਊ ਐਮ.ਜੀ ਮੋਟਰ ਇੰਡੀਆ ਨੇ ਆਪਣੇ ਇਲੈਕਟਿ੍ਕ ਵਾਹਨਾਂ ਲਈ ਐਕਸਟੈਂਡਡ ਐਸ਼ੋਰਡ ਬਾਇਬੈਕ ਪ੍ਰੋਗਰਾਮ ਪੇਸ਼ ਕੀਤਾ ਅਗਲੀ ਖ਼ਬਰ ਪੰਜਾਬ 'ਚ ਕੋਰ ਗਰੁੱਪ ਬਣਾ ਕੇ ਸਾਰੇ ਵਰਗਾਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ : ਡਾ. ਸ਼ੰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।