10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 304ਵੇਂ ਦਿਨ 113 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 31-12-2025
ਚੰਡੀਗੜ੍ਹ, 30 ਦਸੰਬਰ (ਅਜੀਤ ਬਿਊਰੋ)– ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 319 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ 'ਚ 82 ਐਫ਼.ਆਈ.ਆਰ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 304 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42 ਹਜ਼ਾਰ 480 ਹੋ ਗਈ ਹੈ | ਪੰਜਾਬ ਪੁਲਿਸ ਵਲੋਂ ਮਾਰੇ ਗਏ ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 455 ਗ੍ਰਾਮ ਹੈਰੋਇਨ, 25 ਕਿੱਲੋ ਭੁੱਕੀ, 1995 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 54 ਹਜ਼ਾਰ 440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ 319 ਛਾਪੇ ਮਾਰੇ ਹਨ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 322 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ | ਸੂਬਾ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ- ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 46 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
ਪਿਛਲੀ ਖ਼ਬਰ ਵਿਜੈ ਦਿਵਸ 2025 ਸੰਬੰਧੀ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਧੁੰਦ ਤੇ ਠੰਢ ਵਿਚ ਸਿਹਤ ਪ੍ਰਤੀ ਰਹੋ ਸਾਵਧਾਨ– ਡਾ. ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।