03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਪੰਜਾਬ ਯੂਨੀਵਰਸਿਟੀ ਬਚਾਓ ਅੰਦੋਲਨ ਦੀ ਹਮਾਇਤ <br/>

ਅਜੀਤ ਡੈਸਕ 23-11-2025
ਬਠਿੰਡਾ, 22 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਜ਼ਾਦ) ਨੇ ਪੰਜਾਬ ਯੂਨੀਵਰਸਿਟੀ ਬਚਾਉਣ ਲਈ ਵਿਦਿਆਰਥੀਆਂ ਅਤੇ ਜਨਤਕ ਜਥੇਬੰਦੀਆਂ ਦੇ ਚੱਲ ਰਹੇ ਅੰਦੋਲਨ ਦੀ ਹਮਾਇਤ ਕੀਤੀ ਹੈ | ਮੋਰਚੇ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਅਤੇ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਟੀਚਰਜ਼ ਹੋਮ ਬਠਿੰਡਾ ਵਿਖੇ ਮੋਰਚੇ ਦੀ ਮੀਟਿੰਗ ਦੌਰਾਨ ਉਕਤ ਐਲਾਨ ਕਰਦਿਆਂ ਕਿਹਾ ਕਿ ਸਿੱਖਿਆ, ਰੁਜ਼ਗਾਰ ਤੇ ਸੰਵਿਧਾਨ ਨੂੰ ਖ਼ਤਮ ਕਰਨ ਦੀਆਂ ਨੀਤੀਆਂ ਤੋਂ ਧਿਆਨ ਹਟਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ 'ਚ ਵੱਖ-ਵੱਖ ਚਾਲਾਂ ਚੱਲ ਰਹੀ ਹੈ, ਜਿਸ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਅਧੀਨ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਰਹੀਆਂ ਹਨ ਤੇ ਅਜਿਹਾ ਕਰਕੇ ਪੰਜਾਬ ਦੀ ਨਵੀਂ ਪੀੜ੍ਹੀ ਤੋਂ ਸਿੱਖਿਆ ਦਾ ਅਧਿਕਾਰ ਖੋਹ ਕੇ ਉਸ ਨੂੰ ਅਨਪੜ੍ਹ ਰੱਖਣ ਲਈ ਕੀਤਾ ਜਾ ਰਿਹਾ | ਉਨ੍ਹਾਂ ਦੀ ਜਥੇਬੰਦੀ ਯੂਨੀਵਰਸਿਟੀ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ ਤੇ 24 ਨਵੰਬਰ ਨੂੰ ਮਜ਼ਦੂਰਾਂ ਦਾ ਇਕ ਜਥਾ ਯੂਨੀਵਰਸਿਟੀ ਵਿਚ ਪੁੱਜ ਕੇ ਉੱਥੇ ਚੱਲ ਰਹੇ ਪੱਕੇ ਧਰਨੇ ਵਿਚ ਸ਼ਮੂਲੀਅਤ ਕਰੇਗਾ | ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਗਏ ਮਨਰੇਗਾ ਕੰਮ ਨੂੰ ਬਹਾਲ ਕਰਵਾਉਣ ਲਈ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਅਤੇ ਕੇਂਦਰ ਸਰਕਾਰ ਵਲੋਂ ਨਵੇਂ ਲਾਗੂ ਕੀਤੇ ਗਏ ਮਜ਼ਦੂਰ ਵਿਰੋਧੀ ਕਿਰਤ ਕਾਨੂੰਨ ਦਾ ਵਿਰੋਧ ਕਰਦਿਆਂ ਇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਜਸਵੰਤ ਸਿੰਘ ਖ਼ਾਲਸਾ, ਨੈਬ ਸਿੰਘ ਬਠਿੰਡਾ, ਪੱਪੀ ਸਿੰਘ ਕਲਿਆਣ, ਗੁਰਜੰਟ ਸਿੰਘ ਘੁੰਮਣ, ਨਿੱਕਾ ਸਿੰਘ ਨਥਾਣਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਾਮਲਾ ਪ੍ਰਸ਼ਾਸਨ ਅਤੇ ਪੰਚਾਇਤ ਵਲੋਂ ਸੁਣਵਾਈ ਨਾ ਕਰਨ ਦਾ ਪੀੜਤ ਔਰਤ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ 'ਤੇ... ਅਗਲੀ ਖ਼ਬਰ ਬੀ.ਕੇ.ਯੂ. ਡਕੌਂਦਾ ਧਨੇਰ ਵਲੋਂ 26 ਦੇ ਚੰਡੀਗੜ੍ਹ ਪ੍ਰਦਰਸ਼ਨ ਵਿਚ ਕਾਫ਼ਲੇ ਬੰਨ੍ਹ ਕੇ ਪੁੱਜਣ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।