03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਲੇਅ ਇੰਡੀਆ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 23-11-2025
ਸੰਗਤ ਮੰਡੀ, 22 ਨਵੰਬਰ (ਸੁਖਤੇਜ ਧਾਲੀਵਾਲ)-ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਨÏਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸੰਬੰਧਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਜਿਸ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਸ਼ਬਦ ਗਾਇਨ ਨਾਲ ਕੀਤੀ ਗਈ¢ ਸਕੂਲ ਦੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਇਸ ਮÏਕੇ ਸਕੂਲ ਤੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਵਿਤਾ ਅਤੇ ਗੀਤ ਪੇਸ਼ ਕਰਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਦਿੱਤਾ¢ ਸਕੂਲ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਧਰਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ, ਤਾਂ ਜੋ ਵਿਦਿਆਰਥੀਆਂ ਨੂੰ ਪਤਾ ਲੱਗ ਸਕੇ ਕਿ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਿਸ ਪ੍ਰਕਾਰ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ¢ ਵਿਦਿਆਰਥੀਆਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ¢ ਸਕੂਲ ਦੇ ਡਾਇਰੈਕਟਰ ਵਰਿੰਦਰ ਕÏਰ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਦੂਜਿਆਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਆਪਸ ਵਿਚ ਪਿਆਰ ਮਿਲਵਰਤਨ ਨਾਲ ਰਹਿਣ ਦੀ ਪ੍ਰੇਰਨਾ ਦਿੱਤੀ¢ ਇਸ ਮÏਕੇ ਸਕੂਲ ਸਕੂਲ ਦੇ ਅਧਿਆਪਕ ਹਾਜ਼ਰ ਸਨ¢

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਅੱਠਵਾਂ ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।