03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ <br/>

ਅਜੀਤ ਡੈਸਕ 23-11-2025
ਮਾਨਸਾ, 22 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ. ਨੇ ਦੱਸਿਆ ਕਿ ਭੀਖੀ ਪੁਲਿਸ ਨੇ ਦਾਣਾ ਮੰਡੀ ਨਜ਼ਦੀਕ ਮੱਖਣ ਸਿੰਘ ਵਾਸੀ ਭੀਖੀ ਤੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
9 ਬੋਤਲਾਂ ਨਜਾਇਜ਼ ਸ਼ਰਾਬ ਫੜੀ
ਥਾਣਾ ਸਰਦੂਲਗੜ੍ਹ ਪੁਲਿਸ ਨੇ ਪਿੰਡ ਖੈਰਾ ਕਲਾਂ ਨਜ਼ਦੀਕ ਗਸ਼ਤ ਦੌਰਾਨ ਦਿਲਬਾਗ ਸਿੰਘ ਵਾਸੀ ਥੇੜੀ (ਫ਼ਤਿਹਾਬਾਦ) ਕੋਲੋਂ 9 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਉਕਤ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਚਿੱਟੇ ਸਮੇਤ 2 ਕਾਬੂ
ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਰੇਲਵੇ ਫਾਟਕ ਕੋਲ ਮਨੀ ਵਾਸੀ ਬੁਢਲਾਡਾ ਕੋਲੋਂ 5 ਗ੍ਰਾਮ ਚਿੱਟਾ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਗੁਰਜੀਤ ਸਿੰਘ ਵਾਸੀ ਰਮਦਿੱਤੇਵਾਲਾ ਤੋਂ 6.36 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਡੋਪ ਟੈੱਸਟ ਪੌਜ਼ਟਿਵ ਆਉਣ 'ਤੇ ਮੁਕੱਦਮਾ ਦਰਜ
ਸਦਰ ਬੁਢਲਾਡਾ ਪੁਲਿਸ ਟੀਮ ਨੇ ਪਿੰਡ ਚੱਕ ਭਾਈਕੇ ਨਜ਼ਦੀਕ ਗਸ਼ਤ ਦੌਰਾਨ ਅਮਨਦੀਪ ਸਿੰਘ ਵਾਸੀ ਦੋਦੜਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦਾ ਸਰਕਾਰੀ ਹਸਪਤਾਲ 'ਚ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪੌਜ਼ਟਿਵ ਆਉਣ 'ਤੇ ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |



ਪਿਛਲੀ ਖ਼ਬਰ ਕਾਹਨੇਵਾਲਾ ਸਕੂਲ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਸੀ.ਪੀ.ਆਈ. ਦੀ 25ਵੀਂ ਜ਼ਿਲ੍ਹਾ ਜਥੇਬੰਦਕ ਕਾਨਫ਼ਰੰਸ 25 ਨੂੰ ਮਾਨਸਾ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।