05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਰਕਲ ਸ਼ੇਰਪੁਰ ਵਲੋਂ ਹੜ੍ਹ ਪੀੜਤਾਂ ਲਈ ਕਣਕ ਭੇਜੀ

ਅਜੀਤ ਡੈਸਕ 23-11-2025
ਸ਼ੇਰਪੁਰ, 22 ਨਵੰਬਰ (ਮੇਘ ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੇ ਮਹਿਲ ਕਲਾਂ ਹਲਕੇ ਦੇ ਇੰਚਾਰਜ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਸਰਕਲ ਸ਼ੇਰਪੁਰ ਵਲੋਂ ਹੜ੍ਹ ਪੀੜਤਾਂ ਲਈ ਕਣਕ ਇਕੱਠੀ ਕਰ ਕੇ ਪਿੰਡ ਬਧੇਸਾ ਤੋਂ ਸਰਕਲ ਪ੍ਰਧਾਨ ਜਗਦੇਵ ਸਿੰਘ ਦੀ ਦੇਖ-ਰੇਖ ਹੇਠ ਭੇਜੀ ਗਈ | ਇਸ ਮੌਕੇ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਦੀ ਸਹਾਇਤਾ ਵਿਚ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਲੋਕਾਂ ਨੇ ਵੀ ਉਨ੍ਹਾਂ ਦੇ ਇਸ ਸੇਵਾ ਭਾਵ ਦੀ ਕਦਰ ਕੀਤੀ | ਤਰਨ ਤਾਰਨ ਦੇ ਲੋਕਾਂ ਵਲੋਂ ਮਿਲੇ ਸਹਿਯੋਗ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਹਮੇਸ਼ਾ ਜਨਤਕ ਭਲਾਈ ਲਈ ਵਚਨਬੱਧ ਹੈ | ਇਸ ਮੌਕੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਜਸਪ੍ਰੀਤ ਸਿੰਘ ਜੱਸੀ ਖੇੜੀ (ਸੂਬਾ ਮੀਤ ਪ੍ਰਧਾਨ, ਯੂਥ ਵਿੰਗ), ਸਰਕਲ ਪ੍ਰਧਾਨ ਜਗਦੇਵ ਸਿੰਘ ਬਧੇਸਾ, ਮਾ. ਹਰਬੰਸ ਸਿੰਘ ਸ਼ੇਰਪੁਰ, ਨਿੰਦਰ ਸਿੰਘ ਨੋਕੀ, ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ, ਬਲਦੇਵ ਸਿੰਘ, ਪ੍ਰੋ. ਹਰਗੁਣਪ੍ਰੀਤ ਸਿੰਘ ਹਮੀਦੀ, ਗਗਨਦੀਪ ਸਿੰਘ ਹਮੀਦੀ, ਕੁਲਵੰਤ ਸਿੰਘ ਜਗਦੇ, ਹਾਕਮ ਸਿੰਘ ਅਤੇ ਹਰਜਿੰਦਰ ਸਿੰਘ ਮਾਂਗੇਵਾਲ ਸਮੇਤ ਅਕਾਲੀ ਦਲ ਦੇ ਕਈ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ |

ਪਿਛਲੀ ਖ਼ਬਰ ਪੰਜਗਰਾਈਆਂ ਵਿਖੇ ਨਹਿਰੀ ਪਾਣੀ ਪਾਈਪ ਲਾਇਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਦੇ ਵਿਦਿਆਰਥੀਆਂ ਨੇ ਅੰਤਰਰਾਜੀ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।