01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਥਾਣਾ ਮੁਖੀ ਪਰਬਤ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ, ਹੋਰ ਮੁਲਾਜ਼ਮ ਵੀ ਸਨਮਾਨੇ <br/>

ਥਾਣਾ ਮੁਖੀ ਪਰਬਤ ਸਿੰਘ ਨੂੰ ਸਨਮਾਨਿਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ | <br/> 20-06-2025
ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਆਈ.ਪੀ.ਐੱਸ ਨੇ ਥਾਣਾ ਤਲਵੰਡੀ ਸਾਬੋ ਮੁਖੀ ਪਰਬਤ ਸਿੰਘ ਨੂੰ ਪੁਲਿਸ ਮਹਿਕਮੇ 'ਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਜਦੋਂਕਿ ਇਸ ਮੌਕੇ ਥਾਣਾ ਤਲਵੰਡੀ ਸਾਬੋ ਦੇ ਕੁਝ ਹੋਰ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ | ਸਨਮਾਨ ਸਮਾਰੋਹ ਚ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਥਾਣਾ ਮੁਖੀ ਪਰਬਤ ਸਿੰਘ ਨੂੰ ਡੀ.ਜੀ.ਪੀ ਡਿਸਕ ਅਤੇ ਪ੍ਰਮਾਣ ਪੱਤਰ,ਏਐਸਆਈ ਜਸਕੌਰ ਸਿੰਘ ਅਤੇ ਹੌਲਦਾਰ ਰੁਪਿੰਦਰਪਾਲ ਸਿੰਘ ਨੂੰ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਜਦੋਂਕਿ ਹੌਲਦਾਰ ਮਨਦੀਪ ਸਿੰਘ, ਹੌਲਦਾਰ ਜਗਮੀਤ ਸਿੰਘ ਅਤੇ ਹੋਮਗਾਰਡ ਜਵਾਨ ਬੇਅੰਤ ਸਿੰਘ ਨੂੰ ਵੀ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ | ਪੁਲਿਸ ਮਹਿਕਮੇ ਵਲੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਪਰਬਤ ਸਿੰਘ ਨੇ ਹਾਲ ਹੀ ਵਿਚ ਆਪਣੇ ਥਾਣੇ ਅਧੀਨ ਕਈ ਗੰਭੀਰ ਮਾਮਲਿਆਂ ਦੀ ਸੂਝ-ਬੂਝ ਅਤੇ ਤਜਰਬੇ ਨਾਲ ਜਾਂਚ ਕਰਦਿਆਂ ਉਨ੍ਹਾਂ ਨੂੰ ਸਫਲਤਾਪੂਰਵਕ ਹੱਲ ਕੀਤਾ ਜਦੋਂਕਿ ਏਐਸਆਈ ਜਸਕੌਰ ਸਿੰਘ, ਹੌਲਦਾਰ ਜਗਮੀਤ ਸਿੰਘ, ਹੌਲਦਾਰ ਰੁਪਿੰਦਰਪਾਲ ਸਿੰਘ, ਹੌਲਦਾਰ ਮਨਦੀਪ ਸਿੰਘ ਅਤੇ ਬੇਅੰਤ ਸਿੰਘ ਹੋਮਗਾਰਡ ਜਵਾਨ ਆਦਿ ਨੇ ਵੀ ਅਣਗਿਣਤ ਵਾਰ ਆਪਣੀ ਡਿਊਟੀ ਦੌਰਾਨ ਅਜਿਹੀ ਮੁਸ਼ਕਿਲ ਸਥਿਤੀ ਨੂੰ ਸੰਭਾਲਿਆ ਹੈ | ਦੂਜੇ ਪਾਸੇ ਡੀ ਐੱਸ ਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਨੇ ਥਾਣਾ ਮੁੱਖੀ ਪਰਬਤ ਸਿੰਘ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਦੂਜੇ ਮੁਲਾਜ਼ਮਾਂ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਤ ਕੀਤਾ |

ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ, ਨਸ਼ੇ ਦੀਆਂ ਗੋਲੀਆਂ, ਡਰੱਗ ਮਨੀ ਸਮੇਤ ਦੋ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ <br/> ਅਗਲੀ ਖ਼ਬਰ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਗੇਟ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।