01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

10 ਗ੍ਰਾਮ ਹੈਰੋਇਨ, ਨਸ਼ੇ ਦੀਆਂ ਗੋਲੀਆਂ, ਡਰੱਗ ਮਨੀ ਸਮੇਤ ਦੋ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 20-06-2025
ਬਠਿੰਡਾ, 19 ਜੂਨ (ਵੀਰਪਾਲ ਸਿੰਘ)-ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ 100 ਨਸ਼ੀਲੀਆਂ ਗੋਲੀਆਂ, 15000 ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਸੀ. ਆਈ. ਏ.-2 ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਬੀੜ ਤਲਾਬ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਿਸ ਪਾਸੋਂ 10 ਗ੍ਰਾਮ ਹੈਰੋਇਨ 15 ਹਜ਼ਾਰ ਡਰੱਗ ਮਨੀ ਬਰਾਮਦ ਕਰ ਲਈ ਗਈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਰਨੈਲ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਅਧਿਕਾਰੀ ਪਰਦੀਪ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਬੱਲੂਆਣਾ ਤੋਂ 1 ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲਈਆਂ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਰਾਜੂ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਫ਼ਿਰੋਜ਼ਪੁਰ ਯੂਥ ਕਾਂਗਰਸ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਥਾਣਾ ਮੁਖੀ ਪਰਬਤ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ, ਹੋਰ ਮੁਲਾਜ਼ਮ ਵੀ ਸਨਮਾਨੇ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।