ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵਲੋਂ 21 ਜੂਨ ਨੂੰ ਸਥਾਨਕ ਰੇਲਵੇ ਸਟੇਸ਼ਨ ਦੇ ਨੇੜੇ, ਗਾਂਧੀ ਮਾਰਕੀਟ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਵਿਸ਼ਾਲ ਯੋਗ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਕੈਂਪ ਸਵੇਰੇ 6:30 ਵਜੇ ਤੋਂ 7:30 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਪਤੰਜਲੀ ਯੋਗ ਸਮਿਤੀ, ਹੋਲਸੇਲ, ਰਿਟੇਲ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ 11 ਯੂਨਿਟਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਕਤ ਯੋਗ ਕੈਂਪ ਵਿਚ ਪਤੰਜਲੀ ਯੋਗ ਸਮਿਤੀ ਦੇ ਯੋਗ ਟਰੇਨਰ ਅਤੇ ਨਥਾਣਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ ਵਲੋਂ ਯੋਗਾਸਨ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਯੋਗਾਸਨ ਜ਼ਰੂਰੀ ਹਨ, ਇਸ ਲਈ ਹਰ ਵਿਅਕਤੀ ਨੂੰ ਯੋਗ ਟਰੇਨਰ ਦੀ ਨਿਗਰਾਨੀ ਹੇਠ ਯੋਗਾਸਨ ਕਰਨੇ ਚਾਹੀਦੇ ਹਨ | ਉਨ੍ਹਾਂ ਜ਼ਿਲ੍ਹਾ ਬਠਿੰਡਾ ਦੇ ਸਾਰੇ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਕੈਂਪ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਕੇ ਯੋਗਾਸਨ ਦਾ ਲਾਭ ਉਠਾਉਣ ਅਤੇ ਆਪਣੇ ਸਰੀਰ ਨੂੰ ਤੰਦਰੁਸਤ ਬਣਾਉਣ |