04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਬੀ.ਐੱਸ.ਸੀ. (ਐਫ.ਟੀ.) ਭਾਗ-ਦੂਜਾ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ <br/>

ਵਧੀਆ ਨਤੀਜੇ ਵਾਲੀਆਂ ਵਿਦਿਆਰਥਣਾਂ | <br/> 20-06-2025
ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਬੀ.ਐੱਸ.ਸੀ. (ਐਫ.ਟੀ.) ਭਾਗ-ਦੂਜਾ, ਸਮੈਸਟਰ-ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮ.ਡੀ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਪਿ੍ੰਸੀਪਲ ਅਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ ਹੈ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ | ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਨਤੀਜੇ ਉੱਪਰ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਜਿਹੇ ਕੋਰਸ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਂਦੇ ਹਨ | ਫ਼ੈਸ਼ਨ ਟੈਕਨਾਲੋਜੀ ਦੇ ਕੋਰਸਾਂ ਦੇ ਨਾਲ ਵਿਦਿਆਰਥੀਆਂ ਵਿਚ ਅਜੋਕੇ ਸਮੇਂ ਨਾਲ ਚੱਲਣ ਤੇ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਨਵੀਂ ਟੈਕਨਾਲੋਜੀ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਕਿਉਂਕਿ ਅੱਜ ਦਾ ਯੁੱਗ ਟੈਕਨਾਲੋਜੀ ਦਾ ਯੁੱਗ ਹੈ, ਇਸ ਲਈ ਆਤਮ-ਨਿਰਭਰਤਾ ਵਾਲੇ ਕੋਰਸ ਵਿਦਿਆਰਥੀਆਂ ਲਈ ਤਰੱਕੀ ਦਾ ਰਾਹ ਖੋਲ੍ਹਦੇ ਹਨ | ਵਿਭਾਗ ਦੇ ਮੁਖੀ ਪ੍ਰੋ. ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਤੀਜੇ ਸਮੈਸਟਰ ਦੇ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਵਿਦਿਆਰਥਣ ਸੈਵਨਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਰਸ਼ਦੀਪ ਕੌਰ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ 83.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸੰਸਥਾ ਦੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਪ੍ਰਸ਼ਾਸਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਨੇ ਸ਼ੁੱਭ ਇੱਛਾਵਾਂ ਦਿੰਦੇ ਹੋਏ ਸਮੂਹ ਸਟਾਫ਼ ਨੂੰ ਮਾਣ ਬਖ਼ਸ਼ਿਆ ਜਿਨ੍ਹਾਂ ਨੇ ਬੜੀ ਮਿਹਨਤ ਤੇ ਸਿਦਕ ਨਾਲ ਇਨ੍ਹਾਂ ਵਿਦਿਆਰਥਣਾਂ ਤਰਾਸ਼ਿਆ ਤੇ ਸੰਸਥਾ ਦੀ ਝੋਲੀ ਵਿਚ ਇਹੋ ਜਿਹਾ ਸ਼ਾਨਦਾਰ ਨਤੀਜਾ ਪਾਇਆ | ਇਸ ਮੌਕੇ ਬੀ ਐੱਸ.ਸੀ. (ਐਫ.ਟੀ.) ਵਿਭਾਗ ਦੇ ਪ੍ਰੋ. ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਤੋਂ ਇਲਾਵਾ ਪ੍ਰੋ ਜਸਵਿੰਦਰ ਸਿੰਘ, ਪ੍ਰੋ ਰਬਿੰਦਰ ਸ਼ਰਮਾ, ਪ੍ਰੋ ਰਾਜਵਿੰਦਰ ਸਿੰਘ, ਪ੍ਰੋ. ਰਣਜੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਹਰਸ਼ ਰਾਣੀ, ਪ੍ਰੋ ਅਮਨਦੀਪ ਸ਼ਰਮਾ, ਪ੍ਰੋ. ਮਨਪ੍ਰੀਤ ਕੌਰ, ਪ੍ਰੋ ਵੀਰਇੰਦਰ ਕੌਰ, ਪ੍ਰੋ ਜਗਜੀਤ ਸਿੰਘ, ਪ੍ਰੋ ਕਰਨਵੀਰ ਸਿੰਘ, ਪ੍ਰੋ ਗਗਨਦੀਪ ਕੌਰ, ਪ੍ਰੋ ਮਨਿੰਦਰ ਕੌਰ, ਪ੍ਰੋ ਅਮਨਦੀਪ ਕੌਰ, ਪ੍ਰੋ ਹਰਮਨ ਕੌਰ, ਪ੍ਰੋ ਗੁਰਪ੍ਰੀਤ ਸਿੰਘ, ਪ੍ਰੋ ਜਸਵਿੰਦਰ ਕੌਰ, ਪ੍ਰੋ ਅਮਨਦੀਪ ਕੌਰ ਕੰਪਿਊਟਰ ਸਾਇੰਸ ਆਦਿ ਨੇ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਲਈ ਮੁਬਾਰਕਾਂ ਦਿੱਤੀਆਂ |

ਪਿਛਲੀ ਖ਼ਬਰ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਫੂਲ ਟਾਊਨ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ 24ਵਾਂ ਕਬੱਡੀ ਅਤੇ ਫੁੱਟਬਾਲ ਟੂਰਨਾਮੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।