ਰਾਮਾਂ ਮੰਡੀ, 19 ਜੂਨ (ਤਰਸੇਮ ਸਿੰਗਲਾ) ਰਾਮਾਂ ਥਾਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਦੀ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਦੌਰਾਨ ਅਮਰਜੀਤ ਸਿੰਘ ਵਾਸੀ ਪਿੰਡ ਬੰਗੀ ਦੀਪਾ ਸਿੰਘ ਨੂੰ ਪਿੰਡ ਬੰਗੀ ਨਿਹਾਲ ਸਿੰਘ ਦੀ ਹੱਦ ਵਿਚੋਂ 10 ਗ੍ਰਾਮ ਹੈਰੋਇਨ ਸਮੇਤ ਅਤੇ ਏ ਐਸ ਆਈ ਇਕਬਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਹਰਮੇਲ ਸਿੰਘ ਵਾਸੀ ਪਿੰਡ ਸੇਖੂ ਨੂੰ ਪਿੰਡ ਬਾਘਾ ਦੀ ਹੱਦ ਵਿਚੋਂ ਪਾਬੰਦੀਸ਼ੁਦਾ ਮੈਡੀਕਲ 60 ਗੋਲੀਆਂ ਕਲੇਵੀਡਾਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਅਮਰਜੀਤ ਸਿੰਘ ਵਾਸੀ ਬੰਗੀ ਦੀਪਾ ਸਿੰਘ ਅਤੇ ਹਰਮੇਲ ਸਿੰਘ ਵਾਸੀ ਪਿੰਡ ਸੇਖੂ ਵਿਰੁੱਧ ਰਾਮਾਂ ਥਾਣੇ ਵਿਚ ਮਾਮਲੇ ਦਰਜ ਕਰ ਲਏ ਗਏ ਹਨ |