ਮਾਨਸਾ, 19 ਜੂਨ (ਵਿ.ਪ੍ਰਤੀ.)-ਥਾਣਾ ਸਰਦੂਲਗੜ੍ਹ ਪੁਲਿਸ ਨੇ ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਰੇਸ਼ਮਾ ਦੇਵੀ ਵਾਸੀ ਖੈਰਾ ਖ਼ੁਰਦ ਨੇ ਲਿਖਾਈ ਰਿਪੋਰਟ 'ਚ ਦੱਸਿਆ ਕਿ ਅਣਪਛਾਤੇ 16 ਤੇ 17 ਜੂਨ ਦੀ ਦਰਮਿਆਨੀ ਰਾਤ ਘਰ ਦੇ ਕਮਰਿਆਂ ਦੇ ਜਿੰਦਰੇ ਤੋੜ ਕੇ ਪੇਟੀ 'ਚੋਂ ਗਹਿਣੇ ਅਤੇ 10 ਹਜ਼ਾਰ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ ਹਨ | ਪੁਲਿਸ ਵਲੋਂ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |