ਮਾਨਸਾ, 19 ਜੂਨ (ਸੱਭਿ.ਪ੍ਰਤੀ)-ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਆਰ.ਬੀ.ਐਸ.ਕੇ.ਦੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਭਾਰਤ ਨੂੰ ਅਨੀਮੀਆ ਮੁਕਤ ਬਣਾਉਣ ਦੇ ਤਹਿਤ 6ਵੀਂ ਤੋਂ 12ਵੀਂ ਜਮਾਤ 'ਚ ਪੜਨ ਵਾਲੇ ਵਿਦਿਆਰਥੀਆਂ ਦਾ ਹੀਮੋਗਲੋਬਿਨ ਟੈਸਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ 'ਚ ਖ਼ੂਨ ਦੀ ਕਮੀ ਹੈ, ਨੂੰ ਰੈਗੂਲਰ ਲੋੜ ਅਨੁਸਾਰ ਆਇਰਨ ਫੋਲੀਕ ਐਸਿਡ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਹਰ ਬੱਚੇ ਦਾ ਖੂਨ ਪੂਰਾ ਹੋ ਸਕੇ | ਉਨ੍ਹਾਂ ਸਮੂਹ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਦੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ | ਇਸ ਮੌਕੇ ਡਾ. ਕੰਵਲਪ੍ਰੀਤ ਕੌਰ ਬਰਾੜ, ਵਿਜੈ ਕੁਮਾਰ ਜੈਨ ਆਦਿ ਹਾਜ਼ਰ ਸਨ |