05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੀ ਹੋਈ ਇਕੱਤਰਤਾ <br/>

ਪਿੰਡ ਠੂਠਿਆਂਵਾਲੀ ਵਿਖੇ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰ ਵਿਚਾਰਾਂ ਕਰਨ ਮੌਕੇ | ਅਜੀਤ ਤਸਵੀਰ <br/> 20-06-2025
ਮਾਨਸਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਠੂਠਿਆਂਵਾਲੀ ਵਿਖੇ 11 ਮੈਂਬਰੀ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ | ਕਮੇਟੀ ਮੈਂਬਰ ਜਸਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡ ਦੀ 212 ਏਕੜ ਜ਼ਮੀਨ ਗ੍ਰਹਿਣ ਕੀਤੀ ਜਾਣੀ ਹੈ, ਦੇ ਖ਼ਿਲਾਫ਼ ਕਮੇਟੀ ਵਲੋਂ 26 ਜੂਨ ਨੂੰ ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਧਰਨਾ ਲਗਾਉਣ ਉਪਰੰਤ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ | ਕਮੇਟੀ ਮੈਂਬਰਾਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਦੀ ਮਰਜੀ ਤੋਂ ਵਗੈਰ ਜ਼ਮੀਨਾਂ ਐਕਵਾਇਰ ਨਹੀਂ ਕੀਤੀਆਂ ਜਾਣਗੀਆਂ ਪਰ ਦੂਸਰੇ ਪਾਸੇ ਪਿੰਡ ਦੀ ਉਪਜਾਊ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਤਜਵੀਜ਼ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਮੇਜਰ ਸਿੰਘ, ਹਰਬੰਸ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਸਾਧੂ ਸਿੰਘ, ਕੁਲਵੰਤ ਰਾਏ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਐੱਨ.ਸੀ.ਸੀ. 10 ਰੋਜ਼ਾ ਕੈਂਪ ਸ਼ੁਰੂ <br/> ਅਗਲੀ ਖ਼ਬਰ ਡੀ.ਸੀ. ਵਲੋਂ ਉਦਯੋਗਪਤੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।