05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਗਰਾਈਆਂ ਵਿਖੇ ਨਹਿਰੀ ਪਾਣੀ ਪਾਈਪ ਲਾਇਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜੀਤ ਡੈਸਕ 23-11-2025
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ, ਮੇਘ ਰਾਜ ਜੋਸ਼ੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ 48 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਪਾਈਪ ਲਾਇਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਵਿਧਾਇਕ ਪੰਡੋਰੀ ਨੇ ਕਿਹਾ ਇਹ ਪਿੰਡ ਸ਼ੁਰੂ ਤੋ ਹੀ ਨਹਿਰੀ ਪਾਣੀ ਤੋ ਵਾਂਝਾ ਸੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇੱਥੋਂ ਦੇ ਲੋਕਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ | ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਹਲਕੇ ਦੇ ਜੋ ਪਿੰਡ ਨਹਿਰੀ ਪਾਣੀ ਤੋ ਅਜੇ ਵੀ ਵਾਂਝੇ ਹਨ ਉਨ੍ਹਾਂ ਨੂੰ ਵੀ ਜਲਦ ਤੋ ਜਲਦ ਨਵੇਂ ਮੋਘੇ ਲਗਾ ਕੇ ਤੇ ਪਾਈਪ ਲਾਇਨ ਨਾਲ ਜੋੜ ਕੇ ਜਲਦ ਨਹਿਰੀ ਪਾਣੀ ਦਿੱਤਾ ਜਾਵੇਗਾ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ ਰਾਜ, ਸੁਖਮਿੰਦਰ ਸਿੰਘ ਧਾਲੀਵਾਲ, ਜਗਦੇਵ ਸਿੰਘ, ਚਰਨਜੀਤ ਸਿੰਘ ਪੰਜਗਰਾਈਆਂ, ਬਿੰਦਰ ਸਿੰਘ ਖ਼ਾਲਸਾ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ 71 ਕਰੋੜ ਦੀਆਂ ਗਰਾਂਟਾਂ ਦਾ ਐਲਾਨ <br/> ਅਗਲੀ ਖ਼ਬਰ ਸਰਕਲ ਸ਼ੇਰਪੁਰ ਵਲੋਂ ਹੜ੍ਹ ਪੀੜਤਾਂ ਲਈ ਕਣਕ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।