05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮੁੱਖ ਮੰਤਰੀ ਵਲੋਂ 71 ਕਰੋੜ ਦੀਆਂ ਗਰਾਂਟਾਂ ਦਾ ਐਲਾਨ <br/>

ਅਜੀਤ ਡੈਸਕ 23-11-2025
ਛਾਜਲੀ, 22 ਨਵੰਬਰ (ਅਜਾਇਬ ਸਿੰਘ ਨੀਲੋਵਾਲ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਉਪਰਾਲਿਆਂ ਤਹਿਤ ਸੂਬੇ ਦੇ 142 ਪਵਿੱਤਰ ਪਿੰਡਾਂ ਅਤੇ ਸ਼ਹਿਰਾਂ ਲਈ 71 ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ | ਹਰ ਪਿੰਡ/ਸ਼ਹਿਰ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ | ਇਸ ਕੜੀ ਵਿਚ ਦਿੜ੍ਹਬਾ ਹਲਕੇ ਦਾ ਗੁਰੂ ਚਰਨ ਛੋਹ ਪ੍ਰਾਪਤ ਪਿੰਡ ਛਾਜਲੀ ਵੀ ਸ਼ਾਮਲ ਹੈ, ਜਿੱਥੇ ਗ੍ਰਾਮ ਪੰਚਾਇਤ ਨੂੰ 50 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ | ਸਰਪੰਚ ਗੁਰਬਿਆਸ ਸਿੰਘ ਛਾਜਲੀ ਨੇ ਪਿੰਡ ਵਾਸੀਆਂ ਸਥਾਨਕ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਖ਼ਾਸ ਧੰਨਵਾਦ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬਾਵਾ ਅਤੇ ਜੱਗਾ ਸਿੰਘ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਗਰਾਂਟ ਨੂੰ ਪਿੰਡ ਦੇ ਭਵਿੱਖੀ ਵਿਕਾਸ ਲਈ ਮਹੱਤਵਪੂਰਨ ਕਦਮ ਦੱਸਿਆ |

ਪਿਛਲੀ ਖ਼ਬਰ ਲੈਬਾਰਟਰੀ ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਭਖਵੇਂ ਮਸਲਿਆਂ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ <br/> ਅਗਲੀ ਖ਼ਬਰ ਪੰਜਗਰਾਈਆਂ ਵਿਖੇ ਨਹਿਰੀ ਪਾਣੀ ਪਾਈਪ ਲਾਇਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।