12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ <br/>

ਅਜੀਤ ਡੈਸਕ 28-12-2025
ਤਲਵੰਡੀ ਸਾਬੋ, 27 ਦਸੰਬਰ (ਰਣਜੀਤ ਸਿੰਘ ਰਾਜੂ)- ਸਮੁੱਚੇ ਸਿੱਖ ਜਗਤ ਵਾਂਗ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗੁਰਮਤਿ ਸਮਾਗਮ 'ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ |
ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ/ਮਾਤਾ ਸੁੰਦਰ ਕੌਰ ਜੀ ਵਿਖੇ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਹੁਕਮਨਾਮਾ ਲੈਣ ਦੇ ਨਾਲ ਹੀ ਤਖਤ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਜਗਤਾਰ ਸਿੰਘ ਕੀਰਤਪੁਰੀ ਨੇ ਸੰਗਤਾਂ ਨੂੰ ਮਾਤਾ ਗੁਜ਼ਰ ਕੌਰ ਦੀ ਸ਼ਹੀਦੀ ਦੇ ਨਾਲ-ਨਾਲ ਚਾਰੇ ਸਾਹਿਬਜ਼ਾਦਿਆਂ 'ਚੋਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਵਲੋਂ ਚਮਕੌਰ ਦੀ ਗੜ੍ਹੀ 'ਚ ਦੁਸ਼ਮਣਾਂ ਨਾਲ ਲੜਦਿਆਂ ਸ਼ਹਾਦਤ ਹਾਸਲ ਕਰਨ ਅਤੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੂੰ ਸਰਹਿੰਦ ਵਿਖੇ ਦੀਵਾਰ ਚ ਚੁਣਵਾ ਕੇ ਸ਼ਹੀਦ ਕਰ ਦਿੱਤੇ ਜਾਣ ਦੇ ਸਮੁੱਚੇ ਇਤਿਹਾਸਿਕ ਵਿਰਤਾਂਤ ਬਾਰੇ ਵਿਸਥਾਰਪੂਰਬਕ ਦੱਸਿਆ ਤੇ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਗੁਰਮਤਿ ਸਮਾਗਮ 'ਚ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਤਖਤ ਸਾਹਿਬ ਦੇ ਮੀਤ ਮੈਨੇਜਰ ਭਾਈ ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ ਤੇ ਗੁਰਚਰਨ ਸਿੰਘ ਜੀਦਾ, ਕਥਾਵਾਚਕ ਗਿਆਨੀ ਆਲਮ ਸਿੰਘ, ਬਾਬਾ ਸੁਰਜੀਤ ਸਿੰਘ ਗੱਤਕੇ ਵਾਲੇ, ਬਸਪਾ ਦੇ ਸੂਬਾ ਸਕੱਤਰ ਜਗਦੀਪ ਸਿੰਘ ਗੋਗੀ, ਅਕਾਲੀ ਆਗੂ ਹਰਮੋਹਿੰਦਰ ਸਿੰਘ ਤੇ ਠਾਣਾ ਸਿੰਘ ਚੱਠਾ, ਖ਼ਾਲਸਾ ਸਕੂਲ ਮੈਨੇਜਮੈਂਟ ਕਮੇਟੀ ਦੇ ਸਕੱਤਰ ਰਣਜੀਤ ਸਿੰਘ ਮਲਕਾਣਾ ਤੋਂ ਇਲਾਵਾ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਆਗੂ ਮਾਸਟਰ ਬਲਦੇਵ ਰਾਮ ਦਾ ਦਿਹਾਂਤ ਅਗਲੀ ਖ਼ਬਰ 'ਪੀਪਲਜ਼ ਲਿਟਰੇਰੀ ਫ਼ੈਸਟੀਵਲ'ਸਾਹਿਤ ਇਤਿਹਾਸ ਦਾ ਪੂਰਕ, ਦਸਤਾਵੇਜ਼ ਅਤੇ ਵੰਗਾਰ ਹੈ- ਪ੍ਰੋ. ਅਵਿਨਾਸ਼ ਦਿੱਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।